Loading Now

ਪੰਜਾਬ ਵੱਲੋਂ ਯੋਗ ਪਰਿਵਾਰਾਂ ਤੋਂ ਨਵੇਂ ਰਾਸ਼ਨ ਕਾਰਡ ਬਣਵਾਉਣ ਲਈ ਅਰਜ਼ੀਆਂ ਦੀ ਮੰਗ

ਪੰਜਾਬ ਵੱਲੋਂ ਯੋਗ ਪਰਿਵਾਰਾਂ ਤੋਂ ਨਵੇਂ ਰਾਸ਼ਨ ਕਾਰਡ ਬਣਵਾਉਣ ਲਈ ਅਰਜ਼ੀਆਂ ਦੀ ਮੰਗ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜੁਲਾਈ:  ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਯੋਗ ਪਰਿਵਾਰਾਂ ਤੋਂ ਨਵੇਂ ਰਾਸ਼ਨ ਕਾਰਡ ਬਣਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਿਹੜੇ ਨਾਗਰਿਕ ਨਿਰਧਾਰਤ ਯੋਗਤਾ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਜਿਨ੍ਹਾਂ ਕੋਲ ਪਹਿਲਾਂ ਤੋਂ ਵੈਲਿਡ ਰਾਸ਼ਨ ਕਾਰਡ ਨਹੀਂ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੀ ਅਰਜ਼ੀ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾ ਸਕਦੇ ਹਨ।

ਬਿਨੈਕਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਰਜ਼ੀ ਵਿੱਚ ਦਿੱਤੀ ਜਾਣ ਵਾਲੀ ਸਾਰੀ ਜਾਣਕਾਰੀ ਸਹੀ ਅਤੇ ਪੂਰੀ ਭਰਨ। ਅਰਜ਼ੀ ਦੇ ਨਾਲ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਆਧਾਰ ਕਾਰਡ, ਰਿਹਾਇਸ਼ ਦਾ ਸਬੂਤ ਅਤੇ ਵਿਭਾਗ ਵੱਲੋਂ ਨਿਰਧਾਰਤ ਹੋਰ ਲੋੜੀਂਦੇ ਦਸਤਾਵੇਜ਼ ਜ਼ਰੂਰ ਨੱਥੀ ਕੀਤੇ ਜਾਣ।

ਨਾਗਰਿਕ ਆਪਣੀਆਂ ਅਰਜ਼ੀਆਂ ਨਜ਼ਦੀਕੀ ਕਾਮਨ ਸਰਵਿਸ ਸੈਂਟਰ (CSC), ਸੇਵਾ ਕੇਂਦਰ (Sewa Kendra),ਜ਼ਿਲਾ ਦਫ਼ਤਰ ਖੁਰਾਕ ਸਪਲਾਈ ਵਿਭਾਗ ਜਾਂ ਵਿਭਾਗ ਵੱਲੋਂ ਨਿਰਧਾਰਤ ਆਨਲਾਈਨ ਪੋਰਟਲ (https://ercms.punjab.gov.in/serviceDetail/Ration_card) ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਵਿਭਾਗ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਵਲ ਅਧਿਕਾਰਤ ਕੇਂਦਰਾਂ ਰਾਹੀਂ ਹੀ ਅਰਜ਼ੀਆਂ ਦਾਖਲ ਕਰਨ ਅਤੇ ਕਿਸੇ ਵੀ ਗੈਰ-ਅਧਿਕਾਰਤ ਵਿਅਕਤੀ ਜਾਂ ਵਿਚੌਲੇ ਤੋਂ ਸਾਵਧਾਨ ਰਹਿਣ।

ਯੋਗਤਾ, ਲੋੜੀਂਦੇ ਦਸਤਾਵੇਜ਼ਾਂ ਅਤੇ ਅਰਜ਼ੀ ਦੀ ਪ੍ਰਕਿਰਿਆ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

Share this content:

Post Comment