Loading Now

ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਪੰਜਾਬ ਭਾਜਪਾ ਸੂਬਾ ਸਕੱਤਰ ਕੀਤਾ ਗਿਆ ਨਿਯੁਕਤ

ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਪੰਜਾਬ ਭਾਜਪਾ ਸੂਬਾ ਸਕੱਤਰ ਕੀਤਾ ਗਿਆ ਨਿਯੁਕਤ

ਚੰਡੀਗੜ੍ਹ, 3 ਅਗਸਤ – ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਖਿੱਚ ਲਈ ਹੈ। ਇਸ ਵਾਰ ਭਾਜਪਾ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਵਿੱਚ ਸੱਤਾ ਹਾਸਲ ਕਰ ਸਕੇ। ਉੱਥੇ ਹੀ ਭਾਜਪਾ ਨੇ ਪੰਜਾਬ ‘ਚ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਵੱਖ-ਵੱਖ ਵਿੰਗਾਂ ਦੇ ਇੰਚਾਰਜ, ਮੀਡੀਆ ਇੰਚਾਰਜ, ਕੋ-ਇੰਚਾਰਜ ਤੋਂ ਇਲਾਵਾ 12 ਮੀਤ ਪ੍ਰਧਾਨ, 5 ਜਨਰਲ ਸੈਕਟਰੀ, 12 ਸਕੱਤਰ ਚੁਣੇ ਗਏ ਹਨ। ਇਨ੍ਹਾਂ ਵਿੱਚ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਪੰਜਾਬ ਭਾਜਪਾ ਦਾ ਸਕੱਤਰ ਅਤੇ ਪਰਮਪਾਲ ਕੌਰ ਸੰਧੂ ਨੂੰ ਸਟੇਟ ਮੀਡੀਆ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਨੂੰ ਲੈ ਕੇ ਮੰਗਤ ਰਾਏ ਬਾਂਸਲ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਹਾਂ ਅਤੇ ਰਹਾਂਗੇ। ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ। ਬਾਂਸਲ ਦੀ ਨਿਯੁਕਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮਾਨਸਾ, ਬੁਢਲਾਡਾ ਅਤੇ ਮੌੜ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਵਰਕਰਾਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਲੱਡੂ ਵੀ ਵੰਡੇ ਗਏ।

Share this content:

Previous post

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅੱਜ ਤੋਂ

Next post

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਹੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

Post Comment