Loading Now

ਪੰਜਾਬ ਮੰਤਰੀ ਮੰਡਲ ਵੱਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 5 ਅਗਸਤ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਕਲਾਊਡ ਯੂਨੀਵਰਸਿਟੀ ਹੁਸ਼ਿਆਰਪੁਰ, ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਪਿੰਡ ਫਤਿਹਪੁਰ ਜ਼ਿਲ੍ਹਾ ਪਟਿਆਲਾ ਅਤੇ ਫਿਜ਼ਿਕਸ ਵਾਲਾ ਡਿਜੀਟਲ ਯੂਨੀਵਰਸਿਟੀ ਪਿੰਡ ਨੰਦਪੁਰ ਕੇਸ਼ੂ ਜ਼ਿਲ੍ਹਾ ਪਟਿਆਲਾ ਵਿਖੇ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਊਟਸੋਰਸ ਕਾਮਿਆਂ ਨੂੰ ਠੇਕੇ ਉੱਤੇ ਲਿਆਉਣ ਲਈ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਬਿੱਲ ਤਹਿਤ ਜੋਖ਼ਮ ਭਰੇ ਕੰਮ ਕਰਨ ਵਾਲੇ ਕਾਮਿਆਂ ਨੂੰ ਆਊਟਸੋਰਸ ਉੱਤੇ ਤਿੰਨ ਸਾਲ ਲਗਾਤਾਰ ਕੰਮ ਕਰਨ ਵਾਲਿਆਂ ਨੂੰ ਠੇਕੇ ਉੱਤੇ ਲਿਆਂਦਾ ਜਾਵੇਗਾ, ਜਦੋਂ ਕਿ ਹੋਰਨਾਂ ਵੀਭਾਗਾਂ ਵਿੱਚ ਪੰਜ ਸਾਲ ਆਊਟਸੋਰਸ ਉੱਤੇ ਸੇਵਾ ਕਰਨ ਵਾਲੇ ਕਾਮਿਆਂ ਨੂੰ ਠੇਕੇ ਅਧੀਨ ਲਿਆਂਦਾ ਜਾਵੇਗਾ।

Share this content:

Post Comment