ਨਵੀਂ ਪਨੀਰੀ ਨੂੰ ਸਮਾਜਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਵਿਸ਼ੇਸ਼ ਉਪਰਾਲੇ ਕਰਨ ਉਪਰੰਤ ਡਾ.ਸਰਬਜੀਤ ਕੌਰ ਬਰਾੜ ਦਾ ਵਿਸ਼ੇਸ਼ ਸਨਮਾਨ
ਮੋਗਾ, 6 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸਿਰਜਣਾ ਤੇ ਸੰਵਾਦ ਸਾਹਿਤ ਸਭਾ ਮੋਗਾ ਵੱਲੋਂ ਸਾਵਣ ਕਵੀ ਦਰਬਾਰ ਅਤੇ ਤੀਜ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਦੀਆਂ ਕਵਿਤਰੀਆਂ ਨੇ ਭਾਗ ਲਿਆ ਤੇ ਸਕੂਲੀ ਬੱਚਿਆਂ ਨੇ ਕਲਾ ਦੇ ਜੌਹਰ ਦਿਖਾਏ। ਸਮਾਗਮ ਦੌਰਾਨ ਪ੍ਰਬੰਧਕੀ ਟੀਮ ਦੇ ਚੇਅਰਪਰਸਨ ਡਾਕਟਰ ਵਰਿੰਦਰ ਕੌਰ ਅਤੇ ਵਿਸ਼ੇਸ਼ ਸਹਿਯੋਗੀ ਰੁਪਿੰਦਰ ਕੌਰ ਵੱਲੋਂ ਸਭਾ ਦੀ ਪ੍ਰਧਾਨ ਡਾ. ਸਰਬਜੀਤ ਕੌਰ ਬਰਾੜ ਨੂੰ ਇਹਨਾਂ ਉਪਰਾਲਿਆਂ ਲਈ ਸਨਮਾਨਿਤ ਕੀਤਾ ਗਿਆ।
ਦੱਸਣਯੋਗ ਹੈ ਕਿ ਡਾਕਟਰ ਸਰਬਜੀਤ ਕੌਰਗ ਬਰਾੜ ਦੀ ਅਗਵਾਈ ਹੇਠ ਕਈ ਸਾਲਾਂ ਤੋਂ ਸਭਾ ਸਮੇਂ ਸਮੇਂ ‘ਤੇ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਨਸ਼ਿਆਂ ,ਸਮਾਜਕ ਬੁਰਾਈਆਂ ਤੋਂ ਦੂਰ ਰੱਖਣ, ਪੰਜਾਬੀ ਮਾਂ ਬੋਲੀ ਅਤੇ ਵਿਰਸੇ ਦੇ ਨਾਲ ਅਤੇ ਗੁਰਬਾਣੀ ਨਾਲ ਜੋੜਨ ਲਈ ਵੱਖ ਵੱਖ ਉਪਰਾਲੇ ਕਰਦੀ ਰਹਿੰਦੀ ਹੈ। ਸਭਾ ਦੇ ਪ੍ਰਧਾਨ ਡਾਕਟਰ ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਉਹਨਾਂ ਦੀ ਟੀਮ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਲਈ ਤਤਪਰ ਰਹੇਗੀ।
Share this content:



Post Comment