ਅਦਾਲਤ ਨੇ ਜਨਮ ਅਧਿਕਾਰ ਨਾਗਰਿਕਤਾ ਖ਼ਤਮ ਕਰਨ ਦੇ ਟਰੰਪ ਦੇ ਹੁਕਮ ‘ਤੇ ਰੋਕ
ਅਮਰੀਕਾ, 11 ਜੁਲਾਈ – ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੇ ਹੁਕਮ ‘ਤੇ ਰੋਕ ਲਗਾ ਦਿੱਤੀ। ਨਿਊ ਹੈਂਪਸ਼ਾਇਰ ਜ਼ਿਲ੍ਹਾ ਅਦਾਲਤ ਦੇ ਜੱਜ ਜੋਸਫ਼ ਲਾਪਲਾਂਟ ਨੇ ਕਿਹਾ ਕਿ ਨਾਗਰਿਕਤਾ ਸਭ ਤੋਂ ਵੱਡਾ ਸੰਵਿਧਾਨਕ ਹੱਕ ਹੈ ਅਤੇ ਇਸਨੂੰ ਖੋਹਿਆ ਨਹੀਂ ਜਾਣਾ ਚਾਹੀਦਾ। ਜੱਜ ਲਾਪਲਾਂਟ ਨੇ ਕਿਹਾ, ‘ਇਹ ਮਾਮਲਾ ਬਹੁਤ ਗੰਭੀਰ ਹੈ। ਜੇਕਰ ਇਹ ਨੀਤੀ ਲਾਗੂ ਕੀਤੀ ਜਾਂਦੀ ਹੈ, ਤਾਂ ਬੱਚੇ ਅਮਰੀਕੀ ਨਾਗਰਿਕਤਾ ਤੋਂ ਵਾਂਝੇ ਹੋ ਜਾਣਗੇ। ਇਹ ਇੱਕ ਵੱਡਾ ਨੁਕਸਾਨ ਹੈ।
ਜੱਜ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਲਾਸ ਐਕਸ਼ਨ ਸਟੇਟਸ (ਜਨਤਕ ਮੁਕੱਦਮਾ) ਨੂੰ ਮਨਜ਼ੂਰੀ ਦੇਣਗੇ, ਜਿਸ ਵਿੱਚ ਇਸ ਹੁਕਮ ਤੋਂ ਪ੍ਰਭਾਵਿਤ ਸਾਰੇ ਬੱਚੇ ਸ਼ਾਮਲ ਹੋਣਗੇ। ਜੱਜ ਨੇ ਆਪਣੇ ਫੈਸਲੇ ‘ਤੇ 7 ਦਿਨਾਂ ਲਈ ਰੋਕ ਲਗਾ ਦਿੱਤੀ ਹੈ ਅਤੇ ਟਰੰਪ ਪ੍ਰਸ਼ਾਸਨ ਨੂੰ ਅਪੀਲ ਕਰਨ ਦਾ ਮੌਕਾ ਦਿੱਤਾ ਹੈ। ਜੱਜ ਨੇ ਕਿਹਾ ਕਿ ਉਹ ਇਸ ਹੁਕਮ ਨੂੰ ਲਾਗੂ ਹੋਣ ਤੋਂ ਰੋਕਣ ਲਈ ਇੱਕ ਅਸਥਾਈ ਹੁਕਮ ਜਾਰੀ ਕਰਨਗੇ। ਇਸ ਫ਼ੈਸਲੇ ਦੀ ਇੱਕ ਲਿਖਤੀ ਕਾਪੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਜੇਕਰ ਕੋਈ ਅਪੀਲ ਹੁੰਦੀ ਹੈ, ਤਾਂ ਮਾਮਲਾ ਉੱਚ ਅਦਾਲਤਾਂ ਵਿੱਚ ਜਾ ਸਕਦਾ ਹੈ।
Share this content:



Post Comment