ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨੂੰ ਮਿਲੇ ਪੀ.ਐਮ ਮੋਦੀ
ਨਵੀਂ ਦਿੱਲੀ, 10 ਅਗਸਤ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਭਾਰਤੀ ਤਗਮਾ ਜੇਤੂ ਖਿਡਾਰੀਆਂ ਨਾਲ ਆਪਣੇ ਸਰਕਾਰੀ ਨਿਵਾਸ 7, ਲੋਕ ਕਲਿਆਣ ਮਾਰਗ ‘ਤੇ ਖਾਸ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ। ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖਿਡਾਰੀਆਂ ਤੋਂ ਰਾਸ਼ਟਰਮੰਡਲ ਖੇਡਾਂ ਦੌਰਾਨ ਦੇ ਉਨ੍ਹਾਂ ਦੇ ਤਜ਼ਰਬਿਆਂ ਅਤੇ ਚੁਣੌਤੀਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਮੇਜ਼ਬਾਨੀ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਐਥਲੀਟ ਨੇ ਆਪਣੇ ਸ਼ਾਨਦਾਰ ਅਤੇ ਬਿਹਤਰੀਨ ਪ੍ਰਦਰਸ਼ਨ ਨਾਲ ਪੂਰੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਭਾਰਤ ਨੂੰ ਮਾਣ ਦਿਵਾਇਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਫਲਤਾ ਦੇਸ਼ ਦੇ ਲੱਖਾਂ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
Share this content:



Post Comment