ਸੋਮਵਾਰ ਨੂੰ ਬੰਦ ਰਹਿਣਗੇ ਸਾਰੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਮੁਹਾਲੀ, 15 ਅਗਸਤ – ਆਜ਼ਾਦੀ ਦਿਹਾੜੇ (15 ਅਗਸਤ) ਦੇ ਸਮਾਗਮਾਂ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ 17 ਅਗਸਤ ਨੂੰ ਮੁਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਛੁੱਟੀ ਐਲਾਨੀ ਗਈ ਹੈ। ਇਸ ਗੱਲ ਦੀ ਪੁਸ਼ਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਸਮੂਹ ਸਰਕਾਰੀ, ਏਡਿਡ, ਅਤੇ ਪ੍ਰਾਈਵੇਟ ਸਕੂਲਾਂ ਲਈ ਤਾਜ਼ਾ ਦਿਸ਼ਾ-ਨਿਰਦੇਸ਼ ਅਤੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਿਹਰਸਲ ਕਰਨ ਵਿਚ ਲੱਗੇ ਹੋਏ ਸਨ ਅਤੇ ਅੱਜ ਵੀ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਾਨਦਾਰ ਪੇਸ਼ਕਾਰੀ ਦਿੱਤੀ ਹੈ ਜਿਸ ਕਾਰਨ ਸੋਮਵਾਰ ਨੂੰ ਸਾਰੇ ਸਕੂਲਾਂ ‘ਚ ਸਰਕਾਰੀ ਛੁੱਟੀ ਰਹੇਗੀ।
ਜਲੰਧਰ ਦੇ ਸਾਰੇ ਸਕੂਲ-ਕਾਲਜ ਵੀ ਰਹਿਣਗੇ ਬੰਦ
80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਸ਼ਨੀਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਜ਼ਿਲ੍ਹਾ ਪੱਧਰੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਾਗਬਾਨੀ, ਆਜ਼ਾਦੀ ਘੁਲਾਟੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ।
Share this content:



Post Comment