Loading Now

ਸੁਖਬੀਰ ’ਤੇ ਸਾਜ਼ਿਸ਼ ਤਹਿਤ ਹਮਲਾ ਹੋਇਆ: ਹਰਸਿਮਰਤ

ਸੁਖਬੀਰ ’ਤੇ ਸਾਜ਼ਿਸ਼ ਤਹਿਤ ਹਮਲਾ ਹੋਇਆ: ਹਰਸਿਮਰਤ

ਫਿਰੋਜ਼ਪੁਰ, 17 ਅਗਸਤ – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਦੋ ਕਾਤਲਾਨਾ ਹਮਲਿਆਂ ਦੀ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਤੋਂ ਜਾਂਚ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਇਨ੍ਹਾਂ ਹਮਲਿਆਂ ਨੂੰ ਡੂੰਘੀ ਸਾਜ਼ਿਸ਼ ਕਰਾਰ ਦਿੱਤਾ। ਇਸ ਸਬੰਧੀ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ। ‘ਪੰਜਾਬ ਬਚਾਓ ਮੁਹਿੰਮ’ ਦੇ ਦੂਜੇ ਪੜਾਅ ਵਜੋਂ ਗੁਰੂ ਹਰਸਹਾਏ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਵਿੱਚ ਵਰਤੀ ਡੇਢ ਫੁੱਟ ਲੰਬੀ ਕਿਰਚ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਬਾਂਹ ’ਤੇ 150 ਤੋਂ ਜ਼ਿਆਦਾ ਟਾਂਕੇ ਲੱਗੇ ਹਨ। ਉਨ੍ਹਾਂ ਕਿਹਾ ਕਿ ਹਮਲੇ ਦੀ ਸਾਜ਼ਿਸ਼ ਬਾਰੇ ਪਤਾ ਲਾਉਣ ਲਈ ਐੱਨ ਆਈ ਏ ਕੋਲੋਂ ਜਾਂਚ ਕਰਵਾਉਣ ਦੀ ਜ਼ਰੂਰਤ ਹੈ। ਸੰਸਦ ਮੈਂਬਰ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਗੁਰੂ ਦੋਖੀ ਤੇ ਦੇਸ਼ ਵਿਰੋਧੀ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਇਨ੍ਹਾਂ ਵੰਡ ਪਾਊ ਕਾਰਵਾਈਆਂ ਨਾਲ ਕਦੇ ਵੀ ਅਕਾਲੀ ਦਲ ਨਹੀਂ ਡਰੇਗਾ ਤੇ ਸੁਖਬੀਰ ਸਿੰਘ ਬਾਦਲ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਨਿੱਤਰਣਗੇ।

Share this content:

Post Comment