Loading Now

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੌਰੇ ’ਤੇ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੌਰੇ ’ਤੇ

ਚੰਡੀਗੜ੍ਹ, 18 ਅਗਸਤ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਗੁਜਰਾਤ ਦੇ ਦੌਰੇ ‘ਤੇ ਰਹਿਣਗੇ। ਦੋਵੇਂ ਆਗੂ ਗੁਜਰਾਤ ਦੇ ‘ਆਪ’ ਵਿਧਾਇਕ ਅਤੇ ਪ੍ਰਮੁੱਖ ਆਦਿਵਾਸੀ ਨੇਤਾ ਚੇਤਰ ਵਸਾਵਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਵਸਾਵਾ ਫਿਲਹਾਲ ਪੁਰਾਣੇ ਮਾਮਲੇ ਵਿੱਚ ਸਜ਼ਾ ਤੋਂ ਬਾਅਦ ਜੇਲ੍ਹ ਵਿੱਚ ਹਨ। ਆਮ ਆਦਮੀ ਪਾਰਟੀ ਦੇ ਚੇਤਰ ਵਸਾਵਾ ਨੇ ਆਦਿਵਾਸੀ ਭਾਈਚਾਰੇ ਦੇ ਹੱਕਾਂ, ਸਨਮਾਨ ਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਪ੍ਰਮੁੱਖਤਾ ਨਾਲ ਚੁੱਕਿਆ ਹੈ। ਇਸੇ ਕਾਰਨ ਉਹ ਗੁਜਰਾਤ ਦੇ ਆਦਿਵਾਸੀ ਖੇਤਰਾਂ ਵਿੱਚ ਪ੍ਰਭਾਵਸ਼ਾਲੀ ਨੇਤਾ ਵਜੋਂ ਆਪਣੀ ਪਛਾਣ ਬਣਾ ਚੁੱਕੇ ਹਨ। ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਨ੍ਹਾਂ ਦੇ ਸਮਰਥਕਾਂ ਅਤੇ ਆਦਿਵਾਸੀ ਭਾਈਚਾਰੇ ਵਿੱਚ ਉਨ੍ਹਾਂ ਦੀ ਲੋਕਪ੍ਰਿਅਤਾ ਬਣੀ ਹੋਈ ਹੈ। ਕੇਜਰੀਵਾਲ ਅਤੇ ਭਗਵੰਤ ਮਾਨ ਦੀ ਵਸਾਵਾ ਨਾਲ ਪ੍ਰਸਤਾਵਿਤ ਮੁਲਾਕਾਤ ਨੂੰ ਰਾਜਨੀਤਿਕ ਤੌਰ ‘ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ । ਗੁਜਰਾਤ ਵਿੱਚ ‘ਆਪ’ ਆਦਿਵਾਸੀ ਖੇਤਰਾਂ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਜੁਟੀ ਹੈ।

Share this content:

Post Comment