Loading Now

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧ ਤੇਜ਼, 414.75 ਕਰੋੜ ਰੁਪਏ ਦੇ ਸੁਰੱਖਿਆ ਸਬੰਧੀ ਕੰਮ ਮੁਕੰਮਲ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧ ਤੇਜ਼, 414.75 ਕਰੋੜ ਰੁਪਏ ਦੇ ਸੁਰੱਖਿਆ ਸਬੰਧੀ ਕੰਮ ਮੁਕੰਮਲ

 

ਪੰਜਾਬ ਸਰਕਾਰ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸੰਭਾਵਨਾ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਹੈ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਮਾਨਸੂਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸੰਵੇਦਨਸ਼ੀਲ ਖੇਤਰਾਂ ਵਿੱਚ 24 ਘੰਟੇ ਨਿਗਰਾਨੀ ਰੱਖਣ ਅਤੇ ਬਾਕੀ ਰਹਿੰਦੇ ਕੰਮ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਵਿਭਾਗ ਅਨੁਸਾਰ ਸੂਬੇ ਵਿੱਚ ਲਗਭਗ 414.75 ਕਰੋੜ ਰੁਪਏ ਦੀ ਲਾਗਤ ਨਾਲ 101 ਬੋਲਡਰ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣ, 22 ਬੰਨ੍ਹਾਂ ਨੂੰ ਮਜ਼ਬੂਤ ਕਰਨ, 188 ਡਰੇਨਾਂ ਦੀ ਸਫ਼ਾਈ ਅਤੇ ਪੰਜ ਹੜ੍ਹ ਕੰਟਰੋਲ ਗੇਟਾਂ ਦੇ ਸੰਚਾਲਨ ਸਬੰਧੀ ਕੰਮ ਕੀਤੇ ਗਏ ਹਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੋਰ ਹੜ੍ਹ ਪ੍ਰਭਾਵਿਤ ਥਾਵਾਂ ਦੀ ਲਗਾਤਾਰ ਨਿਗਰਾਨੀ ਕਰਨ, ਗਾਰ ਕੱਢਣ ਦੇ ਕੰਮ ਸਮੇਂ ਸਿਰ ਪੂਰੇ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ। ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ, ਖੇਤੀਬਾੜੀ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਮਾਨਸੂਨ ਸੀਜ਼ਨ ਦੌਰਾਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

Share this content:

Post Comment