ਪੰਜਾਬ ‘ਚ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ
ਚੰਡੀਗੜ੍ਹ, 24 ਅਗਸਤ – ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਨਵੇਂ ਵਾਈਸ ਚਾਂਸਲਰ ਮਿਲ ਗਏ ਹਨ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਰਾਜਿੰਦਰ ਕੁਮਾਰ ਬਾਂਸਲ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਅਰਵਿੰਦ ਕੁਮਾਰ ਬਾਂਸਲ ਨੂੰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਵਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਲਈ ਪੈਨਲ ਰਾਜਪਾਲ ਨੂੰ ਭੇਜਿਆ ਗਿਆ ਸੀ। ਇਸ ਪੈਨਲ ਵਿਚੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਦੇਰ ਸ਼ਾਮ ਦੋ ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ।
ਫ਼ਰੀਦਕੋਟ ਯੂਨੀਵਰਸਿਟੀ ਨੂੰ ਮਿਲੇ ਨਵੇਂ ਵਾਈਸ ਚਾਂਸਲਰ
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੀ ਅਗਵਾਈ ਹੁਣ ਡਾ. ਰਾਜਿੰਦਰ ਕੁਮਾਰ ਬਾਂਸਲ ਕਰਨਗੇ। ਉਨ੍ਹਾਂ ਦੀ ਨਿਯੁਕਤੀ ਨਾਲ ਯੂਨੀਵਰਸਿਟੀ ਦੇ ਪ੍ਰਬੰਧਕੀ ਅਤੇ ਅਕਾਦਮਿਕ ਕੰਮਕਾਜ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।
ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵੀ ਨਵੇਂ VC
ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਲਈ ਡਾ. ਅਰਵਿੰਦ ਕੁਮਾਰ ਬਾਂਸਲ ਨੂੰ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਯੂਨੀਵਰਸਿਟੀ ਵਿੱਚ ਤਕਨੀਕੀ ਸਿੱਖਿਆ ਅਤੇ ਅਕਾਦਮਿਕ ਪ੍ਰਬੰਧਨ ਨਾਲ ਜੁੜੇ ਅਹਿਮ ਫ਼ੈਸਲਿਆਂ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ’ਤੇ ਹੋਵੇਗੀ। ਦੋਵਾਂ ਨਿਯੁਕਤੀਆਂ ਦੇ ਹੁਕਮ ਰਾਜਪਾਲ ਵੱਲੋਂ ਜਾਰੀ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਉੱਚ ਸਿੱਖਿਆ ਅਤੇ ਸਿਹਤ ਸਿੱਖਿਆ ਦੇ ਖੇਤਰ ਵਿੱਚ ਨਵੀਂ ਅਗਵਾਈ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
Share this content:



Post Comment