Loading Now

27 ਅਗਸਤ ਨੂੰ ਪੰਜਾਬ ਭਰ ਦੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਹੜਤਾਲ ਦਾ ਐਲਾਨ

27 ਅਗਸਤ ਨੂੰ ਪੰਜਾਬ ਭਰ ਦੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਹੜਤਾਲ ਦਾ ਐਲਾਨ

 

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬੇ ਭਰ ਵਿੱਚ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਹੇਗਾ। ਤਹਿਸੀਲ ਦਫ਼ਤਰਾਂ, ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਹੋਰ ਵਿਭਾਗੀ ਦਫ਼ਤਰਾਂ ਤੋਂ ਇਲਾਵਾ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਵੀ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਲੰਬਿਤ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਜਾਰੀ ਕਰਨਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ/ਡੀ.ਆਰ. ਦੀਆਂ ਕਿਸ਼ਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤੀ ਹੁਕਮਾਂ ਦੇ ਬਾਵਜੂਦ ਭੁਗਤਾਨ ਨਾ ਹੋਣ ਕਾਰਨ ਮੁਲਾਜ਼ਮ ਜਥੇਬੰਦੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ।

ਮੁਲਾਜ਼ਮ ਜਥੇਬੰਦੀਆਂ ਅਨੁਸਾਰ 18 ਫੀਸਦੀ ਡੀਏ ਦਾ ਹਿੱਸਾ ਜਨਵਰੀ 2023 ਤੋਂ ਬਕਾਇਆ ਹੈ। ਹਾਈ ਕੋਰਟ ਦੇ ਹੁਕਮ ਤੋਂ ਬਾਅਦ ਵੀ ਇਸ ਦਾ ਭੁਗਤਾਨ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ ਹੈ। ਚੰਡੀਗੜ੍ਹ ਵਿੱਚ ਹੋਈ ਵੱਡੀ ਰੈਲੀ ਦੌਰਾਨ ਮੁਲਾਜ਼ਮਾਂ ਨੇ 18 ਫੀਸਦੀ ਬਕਾਇਆ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਉਠਾਈ ਸੀ।

 

Share this content:

Post Comment