Loading Now

ਰਾਜਾ ਵੜਿੰਗ ਨੂੰ ਪੰਜ ਦਿਨਾਂ ‘ਚ ਗ੍ਰਿਫਤਾਰ ਕਰਨ ਦਾ ਹੁਕਮ

ਰਾਜਾ ਵੜਿੰਗ ਨੂੰ ਪੰਜ ਦਿਨਾਂ ‘ਚ ਗ੍ਰਿਫਤਾਰ ਕਰਨ ਦਾ ਹੁਕਮ

ਨਵੀਂ ਦਿੱਲੀ, 1 ਸਤੰਬਰ – ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ। ਰਾਜਾ ਵੜਿੰਗ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਵਿਰੁੱਧ ਕਥਿਤ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸੋਮਵਾਰ ਇਸ ਮਾਮਲੇ ਦੀ ਸੁਣਵਾਈ ਕੀਤੀ ਅਤੇ ਇਸ ਮੌਕੇ ਪੰਜਾਬ ਪੁਲਸ ਤਰਫੋਂ ਡੀ ਐੱਸ ਪੀ ਹਰਪ੍ਰੀਤ ਸਿੰਘ ਅਤੇ ਡੀ ਐੱਸ ਪੀ (ਈ ਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ। ਇਸ ਮੌਕੇ ਪਟੀਸ਼ਨਰ ਸਰਬਜੋਤ ਸਿੰਘ, ਜੋ ਕਿ ਮਰਹੂਮ ਬੂਟਾ ਸਿੰਘ ਦੇ ਸਪੁੱਤਰ ਹਨ, ਵੀ ਹਾਜ਼ਰ ਸਨ। ਕਮਿਸ਼ਨ ਨੇ ਪੰਜਾਬ ਪੁਲਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਉਂਗਲ ਉਠਾਈ। ਕਮਿਸ਼ਨ ਨੇ 5 ਮਈ ਨੂੰ ਹੋਈ ਸੁਣਵਾਈ ਦੌਰਾਨ ਨਿਯਮਾਂ ਅਨੁਸਾਰ ਤੈਅ ਸਮੇਂ ਦੇ ਅੰਦਰ ਜਾਂਚ ਪੂਰੀ ਕਰਨ ਦੀ ਸਿਫਾਰਸ਼ ਕੀਤੀ ਸੀ।

Share this content:

Post Comment