ਗੋਰਵ ਚੁੰਬਰ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 13 ਸਤੰਬਰ ਨੂੰ
ਫਗਵਾੜਾ, 9 ਸਤੰਬਰ (ਏ.ਡੀ.ਪੀ ਨਿਊਜ਼) – ਬਹੁਤ ਹੀ ਛੋਟੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਗੋਰਵ ਚੁੰਬਰ, ਜੋ 6 ਸਤੰਬਰ 2026 ਨੂੰ ਫਗਵਾੜਾ ਵਿਖੇ ਵਾਪਰੀ ਇੱਕ ਦਰਦਨਾਕ ਦੁਰਘਟਨਾ ਦੌਰਾਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ 7 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੰਡਿਆਲਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਸਾਕ-ਸਬੰਧੀਆਂ, ਦੋਸਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਾਮਲ ਹੋ ਕੇ ਗੋਰਵ ਚੁੰਬਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
ਗੋਰਵ ਚੁੰਬਰ ਦੇ ਅਚਾਨਕ ਅਤੇ ਬੇਵਕਤੀ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਉਨ੍ਹਾਂ ਨਾਲ ਜੁੜੇ ਸਨੇਹੀਆਂ ਵਿੱਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 13 ਸਤੰਬਰ 2026 ਦਿਨ ਐਤਵਾਰ ਨੂੰ ਜੰਡਿਆਲਾ-ਜਲੰਧਰ ਰੋਡ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਹੋਵੇਗਾ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕਾ ਵਾਸੀਆਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
Share this content:



Post Comment