ਪੰਜਾਬ ਦੇ ਨੌਜਵਾਨਾਂ ਸਮੇਤ ਰੂਸੀ ਫੌਜ ‘ਚ ਫਸੇ ਭਾਰਤੀਆਂ ਦੀ ਵਾਪਸੀ ਦੀ ਤਿਆਰੀ
ਰੂਸ, 9 ਸਤੰਬਰ – ਰੂਸ ਵਿੱਚ ਕੰਮ ਕਰ ਰਹੇ ਭਾਰਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾ ਸਕੇ। ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਬੁਲਾਰੇ ਨੇ ਕਿਹਾ ਕਿ ਰੂਸ ਦੀ ਫੌਜ ਵਿੱਚ ਘੱਟੋ-ਘੱਟ ਦੋ ਦਰਜਨ ਭਾਰਤੀ ਹਨ, ਜਦਕਿ 51 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰਾਲਾ ਡੀਐੱਨਏ ਰਾਹੀਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਰੂਸੀ ਫੌਜ ‘ਚ ਫਸੇ ਭਾਰਤੀਆਂ ਦੀ ਹੋਵੇਗੀ ਘਰ ਵਾਪਸੀ
ਰੂਸ ਦੀ ਫੌਜ ਵਿੱਚ ਕੰਮ ਕਰ ਰਹੇ ਭਾਰਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵਾਪਸ ਭਾਰਤ ਭੇਜਿਆ ਜਾ ਸਕੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਮੰਗਲਵਾਰ ਨੂੰ ਆਨਲਾਈਨ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਘੱਟੋ-ਘੱਟ ਦੋ ਦਰਜਨ ਭਾਰਤੀ ਅਜੇ ਵੀ ਰੂਸ ਦੀ ਫੌਜ ਵਿੱਚ ਕੰਮ ਕਰ ਰਹੇ ਹਨ, ਜਦਕਿ 51 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 139 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਵਾਪਸ ਭਾਰਤ ਲਿਆਂਦਾ ਜਾ ਚੁੱਕਾ ਹੈ। ਪੇਸਕੋਵ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਰੂਸ ਦੀ ਫੌਜ ਵਿੱਚ ਕੰਮ ਕਰ ਰਹੇ ਹਰ ਭਾਰਤੀ ਨੂੰ ਵਾਪਸ ਭਾਰਤ ਭੇਜਿਆ ਜਾਵੇ। ਇਸ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਦੱਸ ਦੇਈਏ ਕਿ ਰੂਸ ਵਿੱਚ ਪੰਜਾਬ ਦੇ ਕਈ ਨੌਜਵਾਨ ਇਸ ਵੇਲ੍ਹੇ ਕੈਦ ਹਨ। ਉਨ੍ਹਾਂ ਨੂੰ ਜਬਰਨ ਰੂਸੀ ਫੌਸ ਵਿੱਚ ਭਰਤੀ ਕਰਕੇ ਯੂਕਰੇਨ ਦੇ ਖਿਲਾਫ ਲੜਣ ਲਈ ਮਜਬੂਰ ਕੀਤਾ ਜਾ ਰਿਹਾ ਹੈ। 1-2 ਨੌਜਵਾਨਾਂ ਦੀ ਮੌਤ ਦੀਆਂ ਵੀ ਖਬਰਾਂ ਆਈਆਂ ਸਨ। ਪੰਜਾਬ ਸਰਕਾਰ ਲੰਬੇ ਸਮੇਂ ਤੋਂ ਇਸ ਮੁੱਦੇ ਨੂੰ ਭਾਰਤ ਸਰਕਾਰ ਅੱਗੇ ਚੁੱਕ ਰਹੀ ਸੀ। ਇੱਕ ਸਵਾਲ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਜਿਨ੍ਹਾਂ ਭਾਰਤੀਆਂ ਦੀ ਮੌਤ ਹੋਈ ਸੀ ਅਤੇ ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਦੀ ਡੀਐੱਨਏ ਰਾਹੀਂ ਪਛਾਣ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Share this content:



Post Comment