ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਸਮੇਤ ਮਿਸਲਾਂ ਅਤੇ ਸਿੱਖ ਇਤਿਹਾਸ ਨੂੰ PU ਸਣੇ 200 ਕਾਲਜਾਂ ਦੀ ਕਿਤਾਬ ’ਚੋਂ ਹਟਾਇਆ
ਚੰਡੀਗੜ੍ਹ, 12 ਸਤੰਬਰ – ਪੰਜਾਬ ਯੂਨੀਵਰਸਿਟੀ ਦੇ ਐਮ.ਏ. (ਇਤਿਹਾਸ) ਦੇ ਸਿਲੇਬਸ ਨੂੰ ਲੈ ਕੇ ਇਕ ਵਾਰ ਫਿਰ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਨਵੀਂ ਸਿੱਖਿਆ ਨੀਤੀ (NEP) ਤਹਿਤ ਤਿਆਰ ਕੀਤੇ ਗਏ ਨਵੇਂ ਢਾਂਚੇ ਵਿੱਚੋਂ ਮਾਸਟਰ ਡਿਗਰੀ ਦੀਆਂ ਕਿਤਾਬਾਂ ਵਿੱਚ ਸ਼ਾਮਲ ਸਿੱਖ ਇਤਿਹਾਸ ਅਤੇ ਪੰਜਾਬ ਦੀ ਵਿਰਾਸਤ ਨਾਲ ਜੁੜੇ ਅਹਿਮ ਤੱਥਾਂ ਨੂੰ ਹਟਾ ਦਿੱਤਾ ਗਿਆ ਹੈ। ਪਹਿਲਾਂ ਇਸ ਸਿਲੇਬਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨਕਾਲ, ਸਿੱਖ ਮਿਸਲਾਂ ਅਤੇ ਪੰਜਾਬ ਦੇ ਅਮੀਰ ਇਤਿਹਾਸ ਦੀ ਪੂਰੀ ਜਾਣਕਾਰੀ ਸ਼ਾਮਲ ਸੀ, ਜਿਸ ਦੀ ਜਗ੍ਹਾ ਹੁਣ ਤਿੰਨ ਹੋਰ ਨਵੇਂ ਵਿਸ਼ੇ ਜੋੜ ਦਿੱਤੇ ਗਏ ਹਨ।
ਵਾਈਸ ਚਾਂਸਲਰ ਅਤੇ ਕੰਟਰੋਲਰ ਨੂੰ ਸੌਂਪਿਆ ਮੰਗ ਪੱਤਰ
ਇਸ ਫ਼ੈਸਲੇ ਦੇ ਸਾਹਮਣੇ ਆਉਂਦਿਆਂ ਹੀ ਵਿਦਿਆਰਥੀ ਜਥੇਬੰਦੀਆਂ ਨੇ ਤਿੱਖਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀਆਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ (VC) ਅਤੇ ਪ੍ਰੀਖਿਆ ਕੰਟਰੋਲਰ ਨੂੰ ਮੰਗ ਪੱਤਰ ਸੌਂਪ ਕੇ ਇਸ ਤਬਦੀਲੀ ‘ਤੇ ਤੁਰੰਤ ਰੋਕ ਲਗਾਉਣ ਅਤੇ ਪੁਰਾਣੇ ਇਤਿਹਾਸ ਨੂੰ ਪਹਿਲਾਂ ਵਾਂਗ ਸਿਲੇਬਸ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਮੁੱਦੇ ਨੂੰ ਲੈ ਕੇ ਹੁਣ ਸਿਆਸੀ ਗਲਿਆਰਿਆਂ ਵਿੱਚ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਵਿਰੋਧ ਕਰ ਰਹੀਆਂ ਸੰਸਥਾਵਾਂ ਅਤੇ ਆਗੂਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਵੱਲੋਂ ਪੰਜਾਬ ਦੇ ਇਤਿਹਾਸ ਅਤੇ ਪਛਾਣ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
200 ਤੋਂ ਵੱਧ ਕਾਲਜਾਂ ‘ਤੇ ਪਵੇਗਾ ਅਸਰ
ਜ਼ਿਕਰਯੋਗ ਹੈ ਕਿ ਇਹ ਮਸਲਾ ਸਿਰਫ਼ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਤੱਕ ਸੀਮਤ ਨਹੀਂ ਹੈ, ਬਲਕਿ ਯੂਨੀਵਰਸਿਟੀ ਨਾਲ ਸਬੰਧਤ ਲਗਭਗ 200 ਕਾਲਜਾਂ ਵਿੱਚ ਵੀ ਇਹੋ ਸਿਲੇਬਸ ਲਾਗੂ ਹੁੰਦਾ ਹੈ।
Share this content:



Post Comment