Loading Now

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 44 ਪਿੰਡਾਂ ਦੇ ਵਿਲੇਜ ਡਿਵੈਲਪਮੈਂਟ ਪਲਾਨ ਮਨਜ਼ੂਰ

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 44 ਪਿੰਡਾਂ ਦੇ ਵਿਲੇਜ ਡਿਵੈਲਪਮੈਂਟ ਪਲਾਨ ਮਨਜ਼ੂਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕੰਨਵਰਜੈਂਸ ਕਮੇਟੀ ਦੀ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਨਾਲ ਸਬੰਧਤ 44 ਪਿੰਡਾਂ ਦੇ ਵਿਲੇਜ ਡਿਵੈਲਪਮੈਂਟ ਪਲਾਨ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਲੋੜੀਂਦੇ ਕੰਮਾਂ ਲਈ 20 ਲੱਖ ਰੁਪਏ ਪ੍ਰਤੀ ਪਿੰਡ ਦੇ ਹਿਸਾਬ ਨਾਲ ਗ੍ਰਾਂਟ ਮੁਹੱਈਆ ਕਰਵਾਈ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸ਼ੁਰੂਆਤੀ ਚਰਨ ਵਿੱਚ 11 ਪਿੰਡਾਂ ਨੂੰ ਗ੍ਰਾਂਟ ਪ੍ਰਾਪਤ ਹੋ ਰਹੀ ਹੈ, ਜਦਕਿ ਬਾਕੀ ਪਿੰਡਾਂ ਨੂੰ ਵੀ ਅਗਲੇ ਪੜਾਅ ਵਿੱਚ ਗ੍ਰਾਂਟ ਮੁਹੱਈਆ ਕਰਵਾਈ ਜਾਵੇਗੀ।
ਇਸ ਗ੍ਰਾਂਟ ਦੀ ਵਰਤੋਂ ਪਿੰਡਾਂ ਦੀਆਂ ਲੋੜਾਂ ਅਨੁਸਾਰ ਸੋਲਰ ਲਾਈਟਾਂ ਲਗਾਉਣ, ਲਿਕਵਿਡ ਵੇਸਟ ਮੈਨੇਜਮੈਂਟ, ਸੋਲਿਡ ਵੇਸਟ ਮੈਨੇਜਮੈਂਟ, ਆਂਗਨਵਾੜੀ ਕੇਂਦਰਾਂ ਨਾਲ ਸਬੰਧਤ ਕੰਮਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕੀਤੀ ਜਾਵੇਗੀ। ਇਹ ਕੰਮ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਅਤੇ ਸਾਂਝੇ ਤਾਲਮੇਲ ਨਾਲ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਨਜ਼ੂਰ ਕੀਤੇ ਵਿਲੇਜ ਡਿਵੈਲਪਮੈਂਟ ਪਲਾਨ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅਮਲ ਵਿੱਚ ਲਿਆਂਦਾ ਜਾਵੇ ਅਤੇ ਗ੍ਰਾਂਟ ਦੀ ਸੁਚੱਜੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਈ
ਜਾਵੇ।

Share this content:

Previous post

9 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਫਲਿੱਪਕਾਰਟ ਬਿਗ ਬਿਲੀਅਨ ਡੇਜ਼ ਸੇਲ

Next post

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

Post Comment