Loading Now

ਮੁਫ਼ਤ ਆਯੁਰਵੇਦਿਕ ਤੇ ਹੋਮਿਓਪੈਥਿਕ ਦਵਾਈਆਂ ਦਾ ਕੈਂਪ ਲਗਾਇਆ

ਮੁਫ਼ਤ ਆਯੁਰਵੇਦਿਕ ਤੇ ਹੋਮਿਓਪੈਥਿਕ ਦਵਾਈਆਂ ਦਾ ਕੈਂਪ ਲਗਾਇਆ

ਮੋਗਾ, 17 ਸਤੰਬਰ – ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਅਤੇ ਡਾਇਰੈਕਟਰ ਆਯੁਰਵੈਦਾ ਅਤੇ ਡਾਇਰੈਕਟਰ ਹੋਮਿਓਪੈਥੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਯੁਰਵੇਦਿਕ ਦੇ ਯੂਨਾਨੀ ਅਫ਼ਸਰ ਡਾ. ਪਲਵਿੰਦਰ ਸਿੰਘ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਗੁਰਦਰਸ਼ਨ ਕੌਰ ਦੀ ਯੋਗ ਅਗਵਾਈ ਵਿਚ ਮਿਤੀ 16 ਸਤੰਬਰ 2026 ਨੂੰ ਮੁਫ਼ਤ ਆਯੁਰਵੇਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਾ ਕੈਂਪ ਬਾਦਲ ਪੱਤੀ ਧਰਮਸ਼ਾਲਾ ਪਿੰਡ ਮਧੇਕੇ ਜ਼ਿਲ੍ਹਾ ਮੋਗਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ 547 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਜਿਸ ਵਿਚ ਆਯੁਰਵੇਦਿਕ ਵਿਭਾਗ ਵੱਲੋਂ 280 ਅਤੇ ਹੋਮਿਓਪੈਥੀ ਵਿਭਾਗ ਵੱਲੋਂ 267 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਫ਼ਰੀ ਦਵਾਈਆਂ ਵੰਡੀਆਂ ਗਈਆਂ।

ਕੈਂਪ ’ਚ ਸਮੂਹ ਗ੍ਰਾਂਮ ਪੰਚਾਇਤ ਤੋਂ ਇਲਾਵਾ ਜਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਪਿੰਡ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਲਿਆ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਨੂੰ ਆਯੁਰਵੇਦਿਕ ਅਤੇ ਹਉਮੈਪੈਥੀ ਪ੍ਰਣਾਲੀ ਨਾਲ ਇਲਾਜ ਕਰਾਉਣ ਲਈ ਪ੍ਰੇਰਿਆ ਗਿਆ। ਇਸ ਮੌਕੇ ਮਰੀਜਾਂ ਦਾ ਚੈੱਕਅਪ ਡਾ. ਭੁਪਿੰਦਰਪਾਲ ਸਿੰਘ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਡਾ. ਸਿਮਰਜੀਤ ਕੌਰ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਹੋਮਿਓਪੈਥੀ ਵਿਭਾਗ ਤੋਂ ਡਾ. ਰਣਜੀਤ ਸਿੰਘ ਹੋਮਿਓਪੈਥੀ ਮੈਡੀਕਲ ਅਫ਼ਸਰ ਵੱਲੋਂ ਕੀਤਾ ਗਿਆ।

Share this content:

Post Comment