ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 19 ਸਤੰਬਰ- ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿਚ ਹੋਰ ਮਜ਼ਬੂਤੀ ਮਿਲੀ। ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਉਨ੍ਹਾਂ ਨੂੰ ‘ਆਪ’ ਵਿਚ ਸ਼ਾਮਿਲ ਕਰਵਾਇਆ। ਦੱਸ ਦੇਈਏ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਨ। ਸਤਿੰਦਰਜੀਤ ਸਿੰਘ ਛੱਜਲਵੱਡੀ 2022 ਵਿਚ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿਚ ਲਗਾਤਾਰ ਲੋਕਾਂ ਨਾਲ ਜੁੜਿਆ ਹੋਇਆ ਹੈ।
Share this content:



Post Comment