ਫਲਾਈਟ ਟ੍ਰੇਨਿੰਗ ਦੌਰਾਨ ਜਹਾਜ਼ ਕ੍ਰੈਸ਼ ਹੋਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
ਵੈਨਕੁਅਰ, 21 ਸਤੰਬਰ – ਕੈਨੇਡਾ ਵਿੱਚ ਉਡਾਣ ਸਿਖਲਾਈ (ਫਲਾਈਟ ਟਰੇਨਿੰਗ) ਦੌਰਾਨ ਵਾਪਰੇ ਇੱਕ ਦਰਦਨਾਕ ਹਵਾਈ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਭਾਰਤੀ ਮਿਸ਼ਨ ਵੱਲੋਂ ਸਾਂਝੀ ਕੀਤੀ ਗਈ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸਿਵਾਕੁਮਾਰ ਅਤੇ ਪੁਡੂਚੇਰੀ ਦੇ ਸ੍ਰੀਸਰਨ ਥਿਰੂਗਨਾਨਾਸੰਬੰਥਮ ਵਜੋਂ ਹੋਈ ਹੈ, ਜੋ ਉਡਾਣ ਸਿਖਲਾਈ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਐਤਵਾਰ ਨੂੰ ਉਨ੍ਹਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੌਂਸਲੇਟ ਜਨਰਲ ਨੇ ‘ਐਕਸ’ (ਟਵਿੱਟਰ) ’ਤੇ ਇੱਕ ਪੋਸਟ ਵਿੱਚ ਕਿਹਾ, “ਵੈਨਕੂਵਰ ਸਥਿਤ ਭਾਰਤ ਦਾ ਕੌਂਸਲੇਟ ਜਨਰਲ ਤਾਮਿਲਨਾਡੂ ਦੇ ਸ੍ਰੀ ਮਨੋਜ ਸਿਵਾਕੁਮਾਰ ਅਤੇ ਪੁਡੂਚੇਰੀ ਦੇ ਸ੍ਰੀਸਰਨ ਥਿਰੂਗਨਾਨਾਸੰਬੰਥਮ ਦੀ ਦਰਦਨਾਕ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਇਹ ਦੋਵੇਂ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਉਡਾਣ ਸਿਖਲਾਈ ਦੌਰਾਨ ਇੱਕ ਹਵਾਈ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੇ। ਮਿਸ਼ਨ ਨੇ ਅੱਗੇ ਕਿਹਾ, “ਇਸ ਔਖੀ ਘੜੀ ਵਿੱਚ ਸਾਡੀ ਡੂੰਘੀ ਹਮਦਰਦੀ ਪੀੜਤ ਪਰਿਵਾਰਾਂ ਅਤੇ ਉਨ੍ਹਾਂ ਦੇ ਸਨੇਹੀਆਂ ਨਾਲ ਹੈ। ਕੌਂਸਲੇਟ ਮ੍ਰਿਤਕ ਦੇਹਾਂ ਨੂੰ ਭਾਰਤ ਭੇਜਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।
Share this content:



Post Comment