Loading Now

ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦਾ ਐਲਾਨ

ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦਾ ਐਲਾਨ

 

ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 11 ਸੀਟਾਂ ਲਈ ਹੋਣ ਵਾਲੀਆਂ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ ਉੱਤਰ ਪ੍ਰਦੇਸ਼ ਦੀਆਂ 10 ਅਤੇ ਉੱਤਰਾਖੰਡ ਦੀ 1 ਰਾਜ ਸਭਾ ਸੀਟ ਲਈ ਕਰਵਾਈਆਂ ਜਾਣਗੀਆਂ, ਜਿਨ੍ਹਾਂ ਲਈ ਵੋਟਿੰਗ 16 ਅਕਤੂਬਰ ਨੂੰ ਹੋਵੇਗੀ।

ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ, ਚੋਣ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ 29 ਸਤੰਬਰ ਤੋਂ ਹੋਵੇਗੀ। ਉਮੀਦਵਾਰ 6 ਅਕਤੂਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ 9 ਅਕਤੂਬਰ ਤੈਅ ਕੀਤੀ ਗਈ ਹੈ।

ਇਨ੍ਹਾਂ ਚੋਣਾਂ ਦੌਰਾਨ ਉੱਤਰ ਪ੍ਰਦੇਸ਼ ਤੋਂ ਕਈ ਪ੍ਰਮੁੱਖ ਆਗੂਆਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ, ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਅਰੁਣ ਸਿੰਘ, ਗੀਤਾ ਉਰਫ਼ ਚੰਦਰਪ੍ਰਭਾ, ਨੀਰਜ ਸ਼ੇਖਰ, ਬ੍ਰਿਜਲਾਲ, ਪ੍ਰੋਫੈਸਰ ਰਾਮ ਗੋਪਾਲ ਯਾਦਵ, ਰਾਮਜੀ, ਬੀ.ਐਲ. ਵਰਮਾ, ਸੀਮਾ ਅਤੇ ਦਿਨੇਸ਼ ਸ਼ਰਮਾ ਸ਼ਾਮਲ ਹਨ। ਇਸ ਤੋਂ ਇਲਾਵਾ ਉੱਤਰਾਖੰਡ ਤੋਂ ਰਾਜ ਸਭਾ ਮੈਂਬਰ ਨਰੇਸ਼ ਬੰਸਲ ਦਾ ਕਾਰਜਕਾਲ ਵੀ ਪੂਰਾ ਹੋ ਰਿਹਾ ਹੈ।

Share this content:

Post Comment