ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਸਰਕਾਰ ਵਚਨਬੱਧ : ਮਾਨ
ਲੁਧਿਆਣਾ, 29 ਸਤੰਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਅਨੁਸਾਰ ਦੇਸ਼ ਭਗਤੀ, ਬਰਾਬਰੀ, ਇਨਸਾਫ਼ ਅਤੇ ਲੋਕ-ਭਲਾਈ ‘ਤੇ ਆਧਾਰਿਤ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ¢ ਉਹ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ¢ਮਾਨ ਨੇ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ, 30 ਫੁੱਟ ਉੱਚਾ ਬੁੱਤ ਸਥਾਪਤ ਕਰਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਲਾਉਣ ਸਮੇਤ ਖਟਕੜ ਕਲਾਂ ਵਿਖੇ 52 ਕਰੋੜ ਰੁਪਏ ਦੀ ਲਾਗਤ ਨਾਲ ਵਿਰਾਸਤੀ ਕੰਪਲੈਕਸ ਬਣਾਇਆ ਜਾ ਰਿਹਾ ਹੈ¢ਉਨ੍ਹਾਂ ਦੱਸਿਆ ਕਿ ਖਟਕੜ ਕਲਾਂ ਨੂੰ ਵਿਰਾਸਤੀ, ਵਿਦਿਅਕ ਅਤੇ ਸੱਭਿਆਚਾਰਕ-ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦਾ ਕੰਮ ਅੰਤਿਮ ਪੜਾਅ ‘ਤੇ ਹੈ ਅਤੇ ਇਸ ਨੂੰ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ¢ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਸੜਕਾਂ ਅਤੇ ਸਿੰਚਾਈ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ¢ ਉਨ੍ਹਾਂ ਦੱਸਿਆ ਕਿ ਲਗਭਗ 1,100 ਆਮ ਆਦਮੀ ਕਲੀਨਿਕ, 70 ਹਜ਼ਾਰ ਤੋਂ ਵੱਧ ਸਰਕਾਰੀ ਨÏਕਰੀਆਂ ਅਤੇ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਤੇ ਅਪਗ੍ਰੇਡੇਸ਼ਨ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਨÏਜਵਾਨਾਂ ਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ¢ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਮੁਫ਼ਤ ਸਹੂਲਤਾਂ ਜਾਂ ਰਿਆਇਤੀ ਕਾਰਡ ਗਰੀਬੀ ਖ਼ਤਮ ਨਹੀਂ ਕਰ ਸਕਦੇ, ਸਗੋਂ ਸਿੱਖਿਆ ਹੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਕੁੰਜੀ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਅਤੇ ਲੋਕਾਂ ਨੂੰ ਸਮਰੱਥ ਬਣਾਉਣ ਲਈ ਯਤਨਸ਼ੀਲ ਹੈ¢ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਤੇ ਅਪਗ੍ਰੇਡੇਸ਼ਨ ਕੀਤੀ ਜਾ ਰਹੀ ਹੈ, ਜਦਕਿ ਨਹਿਰੀ ਸਿੰਜਾਈ ਅਧੀਨ ਰਕਬਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ¢ ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾ ਰਿਹਾ ਹੈ। ਮਾਨ ਨੇ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ¢ ਉਨ੍ਹਾਂ ਨÏਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ¢
Share this content:



Post Comment