ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ
ਜਲੰਧਰ, 30 ਸਤੰਬਰ – ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ਼ ਨਸ਼ਿਆਂ ਵਿਰੁੱਧ ਯਾਤਰਾ ਦੇ ਤਹਿਤ ਭਾਜਪਾ ਵੱਲੋਂ ਜਲੰਧਰ ‘ਚ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ, ਪਰੰਤੂ ਰੈਲੀ ਤੋਂ ਪਹਿਲਾਂ ਬੰਬ ਦੀਆਂ ਧਮਕੀਆਂ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਈਮੇਲ ਰਾਹੀਂ ਪ੍ਰਾਪਤ ਹੋਈ ਧਮਕੀ (ਧਮਕੀ ਦੀ ਈਮੇਲ ਬਾਰੇ ਪੀਟੀਸੀ ਨਿਊਜ਼ ਪੁਸ਼ਟੀ ਨਹੀਂ ਕਰਦਾ) ‘ਚ ਰੈਲੀ ਤੋਂ ਲੈ ਕੇ ਸਕੂਲਾਂ, ਬੱਸਾਂ ਤੇ ਕੋਰਟਾਂ ਨੂੰ ਵੀ ਉਡਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ।
Share this content:



Post Comment