ਪੰਜਾਬ ‘ਚ 16 ਤਰੀਕ ਨੂੰ ਹੋਵੇਗੀ ਸਰਕਾਰੀ ਛੁੱਟੀ
ਚੰਡੀਗੜ੍ਹ, 8 ਅਕਤੂਬਰ – ਪੰਜਾਬ ਵਿਚ ਇੱਕ ਹੋਰ ਛੁੱਟੀ ਆ ਗਈ ਹੈ, ਦੱਸ ਦਈਏ ਕਿ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਹੈ। ਇਸ ਲਈ ਸੂਬੇ ਦੇ ਸਰਕਾਰੀ ਮੁਲਾਜ਼ਮ ਇਸ ਛੁੱਟੀ ਦਾ ਫਾਇਦਾ ਚੁੱਕ ਸਕਦੇ ਹਨ। ਹਾਲਾਂਕਿ ਇਹ ਛੁੱਟੀ ਜਨਤਕ ਨਹੀਂ, RH ਹੈ ਅਤੇ ਮੁਲਾਜ਼ਮ ਆਪਣੀ ਮਰਜ਼ੀ ਨਾਲ ਇਹ ਛੁੱਟੀ ਲੈ ਸਕਦਾ ਹੈ। ਦੂਜੇ ਪਾਸੇ, ਸਕੂਲ, ਕਾਲਜ ਅਤੇ ਹੋਰ ਅਦਾਰੇ 16 ਅਕਤੂਬਰ ਨੂੰ ਆਮ ਵਾਂਗ ਖੁੱਲ੍ਹ ਸਕਦੇ ਹਨ, ਜਦੋਂ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋ ਜਾਂਦਾ। ਪ੍ਰਸ਼ਾਸਨ ਵੱਲੋਂ ਸਕੂਲਾਂ ਜਾਂ ਹੋਰ ਅਦਾਰਿਆਂ ਲਈ ਛੁੱਟੀ ਦਾ ਕੋਈ ਸਰਕਾਰੀ ਹੁਕਮ ਜਾਰੀ ਨਹੀਂ ਹੋਇਆ ਹੈ। ਸਕੂਲ-ਕਾਲਜ ਦਾ ਪ੍ਰਬੰਧਨ ਆਪਣੇ ਪੱਧਰ ’ਤੇ ਛੁੱਟੀ ਦਾ ਐਲਾਨ ਕਰ ਸਕਦਾ ਹੈ।
Share this content:



Post Comment