Loading Now

ਪੁਲਿਸ ਨੇ ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਪੁਲਿਸ ਨੇ ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਚੰਡੀਗੜ੍ਹ, 10 ਅਕਤੂਬਰ – ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀਜੇਪੀ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸੜਕਾਂ ’ਤੇ ਉੱਤਰ ਆਈ ਹੈ। ਅੱਜ ‘ਆਪ’ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ਵਿਖੇ ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਹੋਰ ਵੱਡੀ ਗਿਣਤੀ ਵਿੱਚ ‘ਆਪ’ ਆਗੂ ਪਹੁੰਚੇ, ਜਿਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸੈਕਟਰ 17 ਦੇ ਪੁਲੀਸ ਥਾਣੇ ਵਿੱਚ ਬੰਦ ਕਰ ਦਿੱਤਾ।

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਕਰਵਾਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ’ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਐੱਸ.ਆਈ.ਆਰ. ਦੇ ਨਾਮ ’ਤੇ ਦੇਸ਼ ਭਰ ਵਿੱਚੋਂ 13 ਕਰੋੜ ਤੋਂ ਵੱਧ ਵੋਟਾਂ ਕੱਟ ਦਿੱਤੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share this content:

Post Comment