ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਆਗੂ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ
ਨੈਸ਼ਨਲ ਕਾਨਫ਼ਰੰਸ (NC) ਦੇ ਸੀਨੀਅਰ ਆਗੂ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਸੋਮਵਾਰ ਤੜਕੇ ਜੰਮੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਹ 84 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੁੱਖਦਾਇਕ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸਰਦਾਰ ਹਰਬੰਸ ਸਿੰਘ ਨੂੰ ਬੀਮਾਰੀ ਦੇ ਚੱਲਦਿਆਂ ਜੰਮੂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸੋਮਵਾਰ ਤੜਕੇ ਕਰੀਬ 2 ਵਜੇ ਉਨ੍ਹਾਂ ਆਖ਼ਰੀ ਸਾਹ ਲਏ। ਉਨ੍ਹਾਂ ਦੇ ਪਿੱਛੇ ਪਤਨੀ, ਦੋ ਪੁੱਤਰ ਅਤੇ ਤਿੰਨ ਧੀਆਂ ਦਾ ਭਰਿਆ-ਪੂਰਾ ਪਰਿਵਾਰ ਹੈ। ਉਨ੍ਹਾਂ ਦਾ ਅੰਤਮ ਸਸਕਾਰ ਅੱਜ ਸ਼ਾਮ 5 ਵਜੇ ਸ਼ਾਸਤਰੀ ਨਗਰ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਕਾਬਿਲੇਗ਼ੌਰ ਹੈ ਕਿ ਸਰਦਾਰ ਹਰਬੰਸ ਸਿੰਘ ਨੂੰ ਪਿਛਲੇ ਸਾਲ ਦਸੰਬਰ ਵਿੱਚ ਹੀ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਡਾ. ਫ਼ਾਰੂਕ ਅਬਦੁੱਲਾ ਦਾ ਰਾਜਨੀਤਕ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ 1996 ਤੋਂ 2002 ਦੌਰਾਨ ਫ਼ਾਰੂਕ ਅਬਦੁੱਲਾ ਦੀ ਅਗਵਾਈ ਹੇਠਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ।
Share this content:



Post Comment