Loading Now

ਪੰਜਾਬ ਦੀ ਨਵੀਂ ਵੋਟਰ ਸੂਚੀ ਜਾਰੀ

ਪੰਜਾਬ ਦੀ ਨਵੀਂ ਵੋਟਰ ਸੂਚੀ ਜਾਰੀ

ਚੰਡੀਗੜ੍ਹ, 12 ਅਕਤੂਬਰ – ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਮੁਕੰਮਲ ਹੋਣ ਮਗਰੋਂ ਸੂਬੇ ਅੰਦਰ ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ ਹੁਣ 2.01 ਕਰੋੜ ਦਰਜ ਕੀਤੀ ਗਈ ਹੈ। ਅੱਜ ਜਾਰੀ  ਕੀਤੀ ਗਈ ਅੰਤਿਮ ਵੋਟਰ ਸੂਚੀ ਮੁਤਾਬਕ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਕੁੱਲ 2,01,00,727 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ 1,03,76,026 ਪੁਰਸ਼ ਵੋਟਰ, 97,24,195 ਮਹਿਲਾ ਵੋਟਰ ਅਤੇ 506 ਥਰਡ ਜੈਂਡਰ (ਤੀਜੇ ਲਿੰਗ) ਦੇ ਵੋਟਰ ਸ਼ਾਮਲ ਹਨ। ਇਸ ਸਾਲ ਦੇ ਸ਼ੁਰੂ ਵਿੱਚ ਜਾਰੀ ਖਰੜਾ ਸੂਚੀ ਵਿੱਚੋਂ 20 ਲੱਖ ਤੋਂ ਵੱਧ ਵੋਟਾਂ ਕੱਟੇ ਜਾਣ ਤੋਂ ਬਾਅਦ, ਹੁਣ ਪੰਜਾਬ ਦੀ ਵੋਟਰ ਸੂਚੀ ਵਿੱਚ 7.06 ਲੱਖ ਨਵੇਂ ਵੋਟਰ ਸ਼ਾਮਲ ਕੀਤੇ ਗਏ ਹਨ।
ਇਸ ਦਾ ਮਤਲਬ ਹੈ ਕਿ ਵਿਸ਼ੇਸ਼ ਸੁਧਾਈ ਮੁਹਿੰਮ (SIR) ਤੋਂ ਪਹਿਲਾਂ ਦੇ 2,14,61,043 ਵੋਟਰਾਂ ਦੇ ਮੁਕਾਬਲੇ ਹੁਣ ਕੁੱਲ ਵੋਟਰਾਂ ਦੀ ਗਿਣਤੀ 2,01,00,727 ਰਹਿ ਗਈ ਹੈ। ਸ਼ੁਰੂਆਤ ਵਿੱਚ ਜਦੋਂ ਅਗਸਤ ਮਹੀਨੇ ਖਰੜਾ ਵੋਟਰ ਸੂਚੀ ਜਾਰੀ ਹੋਈ ਸੀ, ਤਾਂ 20,66,608 ਵੋਟਰਾਂ ਦੇ ਨਾਂ ਕੱਟ ਦਿੱਤੇ ਗਏ ਸਨ ਅਤੇ ਉਸ ਵੇਲੇ ਪੰਜਾਬ ਵਿੱਚ ਕੁੱਲ ਵੋਟਰ 1,93,94,435 ਦਰਜ ਕੀਤੇ ਗਏ ਸਨ। ਅੰਤਿਮ ਵੋਟਰ ਸੂਚੀ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਡੇਟ ਕਰ ਦਿੱਤੀ ਗਈ ਹੈ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੀਆਂ ਸਾਰੀਆਂ ਸੱਤ ਰਜਿਸਟਰਡ ਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਸਾਂਝੀ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ, “ਅਸੀਂ 34 ਲੱਖ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ, ਉਨ੍ਹਾਂ ਦਾ ਪੱਖ ਸੁਣਿਆ ਅਤੇ ਗ਼ਲਤੀਆਂ ਨੂੰ ਠੀਕ ਕੀਤਾ। ਇਸ ਕੰਮ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਗਈ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਬਲਾਕ ਪੱਧਰੀ ਸਹਾਇਕਾਂ (ਬੀਐੱਲਏ) ਦੀ ਮਦਦ ਲਈ ਗਈ ਸੀ ਅਤੇ ਉਨ੍ਹਾਂ ਨੇ ਯੋਗ ਵੋਟਰਾਂ ਦੀ ਪੜਤਾਲ ਵਿੱਚ ਸਾਡਾ ਸਹਿਯੋਗ ਕੀਤਾ।

Share this content:

Post Comment