Loading Now

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ – ਮਾਨ

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ – ਮਾਨ

ਚੰਡੀਗੜ੍ਹ, 13 ਅਕਤੂਬਰ – ਪੰਜਾਬ ਪੁਲੀਸ ਦੇ ਡੀ.ਜੀ.ਪੀ. ਨੇ ਫ਼ਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਇਕਬਾਲ ਸਿੰਘ ਦੇ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਉਨ੍ਹਾਂ ਦੇ ਪਰਿਵਾਰ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੀ 11 ਅਕਤੂਬਰ ਦੀ ਸ਼ਾਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਏ.ਐੱਸ.ਆਈ. ਇਕਬਾਲ ਸਿੰਘ ਦਾ ਕਤਲ ਕਰ ਦਿੱਤਾ ਸੀ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ 54-55 ਸਾਲਾ ਏ.ਐੱਸ.ਆਈ. ਇਕਬਾਲ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਨੌਸ਼ਹਿਰਾ ਪੰਨੂਆਂ-ਲੋਹਕਾ ਰੋਡ ‘ਤੇ ਪੁੱਜੇ ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਨੇੜਿਓਂ ਅੰਨ੍ਹੇਵਾਹ ਫ਼ਾਇਰਿੰਗ ਕਰ ਦਿੱਤੀ।

ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਠੀਕ ਇੱਕ ਮਹੀਨਾ ਪਹਿਲਾਂ, 11 ਸਤੰਬਰ ਨੂੰ ਇਸੇ ਪਿੰਡ ਵਿੱਚ ਉਨ੍ਹਾਂ ਦੇ ਭਤੀਜੇ ਅਜਮੀਤ ਸਿੰਘ ਦੀ ਵੀ ਇਸੇ ਤਰ੍ਹਾਂ ਦੇ ਹਮਲੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਡੀ.ਜੀ.ਪੀ. ਨੇ ਆਪਣੇ ਆਧਿਕਾਰਤ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ਹੀਦ ਪਰਿਵਾਰ ਲਈ 1 ਕਰੋੜ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਐਚ.ਡੀ.ਐੱਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪੇਆਉਟ ਵੀ ਦਿੱਤਾ ਜਾਵੇਗਾ। ਸ਼ਹੀਦ ਅਧਿਕਾਰੀ ਨੂੰ ਪੂਰੇ ਪੁਲੀਸ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ।

Share this content:

Post Comment