Loading Now

ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਲਗਾਇਆ ਹਲਕਾ ਇੰਚਾਰਜ

ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਲਗਾਇਆ ਹਲਕਾ ਇੰਚਾਰਜ

ਜਲੰਧਰ, 15 ਅਕਤੂਬਰ – ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਸੀਨੀਅਰ ਆਗੂ ਦੀਪਕ ਬਾਲੀ ਨੂੰ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਤ ਪੱਤਰ ਰਾਹੀਂ ਸਾਂਝੀ ਕੀਤੀ ਗਈ ਹੈ। ਇਸ ਨਿਯੁਕਤੀ ਪੱਤਰ ‘ਤੇ ਪਾਰਟੀ ਦੇ ਪੰਜਾਬ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਹਨ। ਪਾਰਟੀ ਲੀਡਰਸ਼ਿਪ ਵੱਲੋਂ ਦੀਪਕ ਬਾਲੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਦੀਪਕ ਬਾਲੀ ਦੀ ਇਸ ਨਿਯੁਕਤੀ ਨਾਲ ਜਲੰਧਰ ਛਾਉਣੀ ਹਲਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਦੀਪਕ ਬਾਲੀ ਦੇ ਤਜਰਬੇ ਅਤੇ ਜਨਤਕ ਅਧਾਰ ਨਾਲ ਜਲੰਧਰ ਛਾਉਣੀ ਵਿੱਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਦੀਪਕ ਬਾਲੀ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਹਿੱਤ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ

Share this content:

Post Comment