10ਵੀਂ-12ਵੀਂ ਪਾਸ ਨੌਜਵਾਨਾਂ ਲਈ ਲਈ ਖੁਸ਼ਖਬਰੀ, ਸੁਪਰੀਮ ਕੋਰਟ ‘ਚ ਜੂਨੀਅਰ ਕੋਰਟ ਅਟੈਂਡੈਂਟ ਦੀ ਭਰਤੀ
ਨਵੀਂ ਦਿੱਲੀ, 16 ਅਕਤੂਬਰ – ਸੁਪਰੀਮ ਕੋਰਟ ਵਿੱਚ ਸਰਕਾਰੀ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਸੁਪਰੀਮ ਕੋਰਟ ਵਿੱਚ ਜੂਨੀਅਰ ਕੋਰਟ ਅਟੈਂਡੈਂਟ ਦੇ ਅਹੁਦਿਆਂ ’ਤੇ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇੱਛੁਕ ਅਤੇ ਯੋਗ ਉਮੀਦਵਾਰ SCI Junior Court Attendant Recruitment ਲਈ 4 ਨਵੰਬਰ 2026 ਤੋਂ ਅਰਜ਼ੀ ਦੇ ਸਕਣਗੇ। ਉਮੀਦਵਾਰਾਂ ਨੂੰ ਅਰਜ਼ੀ ਦੇਣ ਲਈ 25 ਨਵੰਬਰ 2026 ਤੱਕ ਦਾ ਸਮਾਂ ਦਿੱਤਾ ਗਿਆ ਹੈ।
ਜੂਨੀਅਰ ਕੋਰਟ ਅਟੈਂਡੈਂਟ ਦੇ ਅਹੁਦਿਆਂ ’ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਹਰ ਮਹੀਨੇ 21,700 ਰੁਪਏ ਤੋਂ 69,100 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਜ਼ਰੂਰੀ ਵਿੱਦਿਅਕ ਯੋਗਤਾ
ਜੂਨੀਅਰ ਕੋਰਟ ਅਟੈਂਡੈਂਟ ਦੇ ਅਹੁਦਿਆਂ ਲਈ ਭਾਰਤ ਦੇ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ 10ਵੀਂ ਜਾਂ 12ਵੀਂ ਪਾਸ ਉਮੀਦਵਾਰ ਅਰਜ਼ੀ ਦੇਣ ਦੇ ਯੋਗ ਹੋਣਗੇ।
ਇੰਨੀ ਹੋਣੀ ਚਾਹੀਦੀ ਹੈ ਉਮਰ
ਉਮੀਦਵਾਰਾਂ ਦੀ ਉਮਰ ਦੀ ਗਣਨਾ 1 ਅਕਤੂਬਰ 2026 ਦੇ ਆਧਾਰ ’ਤੇ ਕੀਤੀ ਜਾਵੇਗੀ। ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 27 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ, ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਸੀਮਾ ਵਿੱਚ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।
ਦੋ ਪੜਾਵਾਂ ਵਿੱਚ ਹੋਵੇਗੀ ਚੋਣ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ’ਤੇ ਕੀਤੀ ਜਾਵੇਗੀ। ਲਿਖਤੀ ਪ੍ਰੀਖਿਆ ਵਿੱਚ ਜਨਰਲ ਇੰਟੈਲੀਜੈਂਸ ਅਤੇ ਰੀਜ਼ਨਿੰਗ, ਨਿਊਮੈਰੀਕਲ ਐਬਿਲਿਟੀ, ਜਨਰਲ ਇੰਗਲਿਸ਼ ਅਤੇ ਜਨਰਲ ਅਵੇਅਰਨੈੱਸ ਨਾਲ ਸਬੰਧਤ 100 ਅੰਕਾਂ ਦੇ ਬਹੁ-ਵਿਕਲਪੀ ਸਵਾਲ ਪੁੱਛੇ ਜਾਣਗੇ। ਪ੍ਰੀਖਿਆ ਪਾਸ ਕਰਨ ਲਈ ਘੱਟੋ-ਘੱਟ 50 ਫੀਸਦੀ ਅੰਕ ਲੈਣੇ ਲਾਜ਼ਮੀ ਹੋਣਗੇ। ਜੋ ਉਮੀਦਵਾਰ ਲਿਖਤੀ ਪ੍ਰੀਖਿਆ ਪਾਸ ਕਰਨਗੇ, ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ। ਇੰਟਰਵਿਊ ਕੁੱਲ 25 ਅੰਕਾਂ ਦਾ ਹੋਵੇਗਾ ਅਤੇ ਇਸ ਵਿੱਚ ਉਮੀਦਵਾਰਾਂ ਤੋਂ ਕੁੱਲ 13 ਸਵਾਲ ਪੁੱਛੇ ਜਾਣਗੇ।
ਅਰਜ਼ੀ ਫੀਸ
ਆਨਲਾਈਨ ਅਰਜ਼ੀ ਦੇਣ ਲਈ ਵੱਖ-ਵੱਖ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਫੀਸ ਦਾ ਭੁਗਤਾਨ ਕਰਨਾ ਹੋਵੇਗਾ। ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਲਈ ਰਜਿਸਟ੍ਰੇਸ਼ਨ ਫੀਸ 1,500 ਰੁਪਏ, ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ 750 ਰੁਪਏ ਨਿਰਧਾਰਤ ਕੀਤੀ ਗਈ ਹੈ।
Share this content:



Post Comment