Loading Now

ਵੱਡੇ ਭਰਾ ਦਲੇਰ ਮਹਿੰਦੀ ਦੇ ਹੱਕ ਵਿੱਚ ਆਏ ਮੀਕਾ ਸਿੰਘ

ਵੱਡੇ ਭਰਾ ਦਲੇਰ ਮਹਿੰਦੀ ਦੇ ਹੱਕ ਵਿੱਚ ਆਏ ਮੀਕਾ ਸਿੰਘ

ਚੰਡੀਗੜ੍ਹ, 20 ਅਕਤੂਬਰ – ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੇ ਵੱਡੇ ਭਰਾ ਅਤੇ ਦਿੱਗਜ ਗਾਇਕ ਦਲੇਰ ਮਹਿੰਦੀ ’ਤੇ ਸਟੇਜ ’ਤੇ ਲਿਪ-ਸਿੰਕਿੰਗ ਕਰਨ ਅਤੇ ਸ਼ਰਾਬ ਪੀ ਕੇ ਪਰਫਾਰਮ ਕਰਨ ਦੇ ਲੱਗੇ ਦੋਸ਼ਾਂ ਦਾ ਪੂਰੀ ਤਰ੍ਹਾਂ ਖੰਡਨ ਕਰਦਿਆਂ ਉਨ੍ਹਾਂ ਦੇ ਬਚਾਅ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਮੀਕਾ ਸਿੰਘ ਨੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਠੋਸ ਸਬੂਤ ਤੋਂ ਕਿਸੇ ਵੱਡੇ ਕਲਾਕਾਰ ਦੀ ਸਾਖ਼ ਨੂੰ ਠੇਸ ਪਹੁੰਚਾਉਣਾ ਬੇਹੱਦ ਅਫ਼ਸੋਸਜਨਕ ਹੈ। ਉਨ੍ਹਾਂ ਮੀਡੀਆ ਅਦਾਰਿਆਂ ਨੂੰ ਵੀ ਖ਼ਬਰਾਂ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਸਹੀ ਤਰੀਕੇ ਨਾਲ ਜਾਂਚ-ਪੜਤਾਲ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।

ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਸਾਂਝੀ ਕੀਤੀ ਇੱਕ ਵੀਡੀਓ ਸੰਦੇਸ਼ ਵਿੱਚ ਮੀਕਾ ਸਿੰਘ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੇ ਭਰਾ ਦਲੇਰ ਮਹਿੰਦੀ ਪਿਛਲੇ ਦੋ ਸਾਲਾਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਦਾ ਇੱਕ ਵੱਡਾ ਅਪਰੇਸ਼ਨ ਹੋਇਆ ਹੈ। ਇਸ ਦੇ ਬਾਵਜੂਦ ਉਹ ਆਪਣੇ ਪ੍ਰਸ਼ੰਸਕਾਂ ਲਈ ਸਟੇਜ ’ਤੇ ਪੇਸ਼ਕਾਰੀ ਕਰ ਰਹੇ ਹਨ। ਮੀਕਾ ਨੇ ਸਪੱਸ਼ਟ ਕੀਤਾ ਕਿ ਦਲੇਰ ਮਹਿੰਦੀ ਬਿਲਕੁਲ ਵੀ ਸ਼ਰਾਬ ਦਾ ਸੇਵਨ ਨਹੀਂ ਕਰਦੇ, ਇਸ ਲਈ ਉਨ੍ਹਾਂ ’ਤੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ।

Share this content:

Post Comment