ਭਲਕੇ ਤੋਂ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਵਲੋਂ ਹੜਤਾਲ ਦਾ ਐਲਾਨ
ਲੁਧਿਆਣਾ, 20 ਅਕਤੂਬਰ – ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੱਲ੍ਹ ਮਿਤੀ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ,ਪਰ ਰਾਜ ਸੱਤਾ ਮਿਲਦਿਆਂ ਹੀ ਸਾਰੇ ਵਾਅਦਿਆਂ ਨੂੰ ਠੁੱਡਾ ਮਾਰ ਕੇ ਪਰ੍ਹਾਂ ਸੁੱਟ ਦਿੱਤਾ ਹੈ ਜਿਸ ਕਰਕੇ ਸੂਬੇ ਦੇ ਸਮੂਹ ਕੱਚੇ/ ਪੱਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਮਿਆਂ ਦੀਆਂ ਜਾਇਜ਼ ਮੰਗਾਂ ਸਬੰਧੀ ਹੁਣ ਤਕ ਲਗਪਗ ਸਰਕਾਰ ਨਾਲ 70 ਤੋਂ 75 ਮੀਟਿੰਗਾਂ ਹੋ ਚੁੱਕੀਆਂ ਹਨ,ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਕਾਮਿਆਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ।
Share this content:



Post Comment