Loading Now

ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਐਂਟਰੀ!

ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਐਂਟਰੀ!

ਮਾਨਸਾ -21 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪੰਜ ਮੈਂਬਰੀ ਟੀਮ ਇੱਥੇ ਪਹੁੰਚ ਗਈ ਅਤੇ ਕਤਲ ਕੇਸ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ, ਮਾਮਲੇ ਦੀ ਜਾਂਚ ਲਈ CBI ਦੀ ਟੀਮ ਬੀਤੀ ਅੱਧੀ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ। ਟੀਮ ਨੇ ਸਿਟੀ-2 ਪੁਲੀਸ ਥਾਣੇ ਪਹੁੰਚ ਕੇ ਇਸ ਕੇਸ ਨਾਲ ਸਬੰਧਤ ਫ਼ਾਈਲ ਆਪਣੇ ਕਬਜ਼ੇ ਵਿੱਚ ਲੈ ਲਈ ਹੈ।

ਪਰਮਿੰਦਰ ਸਿੰਘ ਝੋਟਾ ਦਾ ਪਰਿਵਾਰ ਲਗਾਤਾਰ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕਰ ਰਿਹਾ ਸੀ। ਪਰਿਵਾਰ ਦੀ ਮੰਗ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਮਾਮਲੇ ਦੀ CBI ਜਾਂਚ ਦੀ ਸਿਫ਼ਾਰਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।ਇਸੇ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਮਾਨਸਾ ਪਹੁੰਚੇ ਸਨ। ਪਰਿਵਾਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ।

ਹੁਣ CBI ਦੀ ਟੀਮ ਦੇ ਮਾਨਸਾ ਪਹੁੰਚਣ ਅਤੇ ਸਿਟੀ-2 ਥਾਣੇ ਤੋਂ ਕੇਸ ਦੀ ਫ਼ਾਈਲ ਲੈਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਉਮੀਦਾਂ ਵਧ ਗਈਆਂ ਹਨ। ਸਾਰਿਆਂ ਦੀਆਂ ਨਜ਼ਰਾਂ ਹੁਣ ਜਾਂਚ ਦੇ ਅਗਲੇ ਪੜਾਅ ’ਤੇ ਟਿਕੀਆਂ ਹੋਈਆਂ ਹਨ।ਹਾਲਾਂਕਿ, ਇਸ ਮਾਮਲੇ ਵਿੱਚ CBI ਵੱਲੋਂ ਕੇਸ ਦੀ ਰਸਮੀ ਰਜਿਸਟਰੇਸ਼ਨ ਅਤੇ ਜਾਂਚ ਦੇ ਅਗਲੇ ਕਦਮਾਂ ਸਬੰਧੀ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ।

Share this content:

Post Comment