Loading Now

ਦੀਪਾ ਦੂਬੇ ਨੁੂੰ ਚੰਡੀਗੜ੍ਹ ‘ਆਪ’ ਦੀ ਮੀਤ ਪ੍ਰਧਾਨ ਕੀਤਾ ਨਿਯੁਕਤ

ਦੀਪਾ ਦੂਬੇ ਨੁੂੰ ਚੰਡੀਗੜ੍ਹ ‘ਆਪ’ ਦੀ ਮੀਤ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ, 27 ਅਕਤੂਬਰ – ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਨੇ ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਈ ਦੀਪਾ ਦੂਬੇ ਨੂੰ ‘ਆਪ’ ਚੰਡੀਗੜ੍ਹ ਦੀ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ, ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਅਤੇ ਜਨਰਲ ਸਕੱਤਰ ਓਂਕਾਰ ਔਲਖ ਵੱਲੋਂ ਪੱਤਰ ਜਾਰੀ ਕਰ ਕੇ ਕੀਤੀ ਗਈ ਹੈ। ਦੱਸ ਦਈਏ ਕਿ ਦੀਪਾ ਦੂਬੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਹੈ ਅਤੇ ਉਸ ਨੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਜਿਸ ਦੌਰਾਨ ਚੰਡੀਗੜ੍ਹ ‘ਆਪ’ ਦੇ ਇੰਚਾਰਜ ਜਰਨੈਲ ਸਿੰਘ ਨੇ ਦੀਪਾ ਦੂਬੇ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ।

Share this content:

Post Comment