ਸਾਬਕਾ ਮੰਤਰੀ ਤੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 19 ਜੁਲਾਈ – ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਿਆਸਤ ਛੱਡਣ ਦਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਮਾਨ ਨੇ ਇਹ ਜਾਣਕਾਰੀ ਇੱਕ ਟਵੀਟ ਵਿੱਚ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਵਿਧਾਇਕ ਦੇ ਅਹੁਦੇ ਤੋਂ ਸਪੀਕਰ ਨੂੰ ਦਿੱਤਾ ਮੇਰਾ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਅਨਮੋਲ ਗਗਨ ਮਾਨ ਨੇ ਲਿਖਿਆ ਕਿ ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।
Share this content:

Post Comment