Loading Now

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ

31 ਅਕਤੂਬਰ ਮਾਨਸਾ ਦੇ ਬਹੁ-ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਹੁਣ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਡਰੱਗ ਇੰਸਪੈਕਟਰ ਨਰੇਸ਼ ਕੁਮਾਰ, ਉਨ੍ਹਾਂ ਦੀ ਪਤਨੀ ਅਤੇ ਪਿਤਾ ਦੀ ਜਾਇਦਾਦ ਦਾ ਪੂਰਾ ਰਿਕਾਰਡ ਮੰਗਿਆ ਗਿਆ ਹੈ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹੇ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਬਠਿੰਡਾ ਵਿਜੀਲੈਂਸ ਬਿਊਰੋ ਦੇ ਡੀਐੱਸਪੀ ਦਫ਼ਤਰ ਵੱਲੋਂ 13 ਅਕਤੂਬਰ 2026 ਨੂੰ ਪੱਤਰ ਨੰਬਰ 1275 ਜਾਰੀ ਕੀਤਾ ਗਿਆ ਸੀ। ਇਸ ਪੱਤਰ ਰਾਹੀਂ ਬਠਿੰਡਾ ਦੇ ਜ਼ਿਲ੍ਹਾ ਮਾਲ ਅਫ਼ਸਰ ਤੋਂ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜ਼ਮੀਨ-ਜਾਇਦਾਦ ਸਬੰਧੀ ਪੂਰਾ ਵੇਰਵਾ ਮੰਗਿਆ ਗਿਆ ਹੈ।

Share this content:

Post Comment