ਜਾਣਕਾਰੀ ਮੁਤਾਬਕ, ਅਰਮਾਨਦੀਪ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਭਾਰਤ ਆਇਆ ਸੀ ਅਤੇ ਕੁਝ ਦਿਨਾਂ ਬਾਅਦ ਉਸ ਨੇ ਵਾਪਸ ਕੈਨੇਡਾ ਜਾਣਾ ਸੀ। ਪਰ, ਇਸ ਦਰਦਨਾਕ ਹਾਦਸੇ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ।
ਤੇਜ਼ ਰਫ਼ਤਾਰ ਨੇ ਲਈ ਜਾਨ!
ਚਸ਼ਮਦੀਦਾਂ ਅਤੇ ਸਥਾਨਕ ਦੁਕਾਨਦਾਰਾਂ ਮੁਤਾਬਕ, “ਤੀਰਥ ਯਾਤਰਾ ਵਾਲੀ ਬੱਸ ਰਾਮਤੀਰਥ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਗਵਾਲਮੰਡੀ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਬੱਸ ਚਾਲਕ ਨੇ ਅੱਗੇ ਨਿਕਲਣ ਦੀ ਕਾਹਲੀ ਵਿੱਚ ਲਾਪਰਵਾਹੀ ਨਾਲ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਬੁਰੀ ਤਰ੍ਹਾਂ ਕੁਚਲਿਆ ਗਿਆ ਅਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਇੱਕ ਔਰਤ (ਮ੍ਰਿਤਕ ਨੌਜਵਾਨ ਦੀ ਭੈਣ) ਵੀ ਸਵਾਰ ਸੀ, ਜੋ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਈ।”
ਲੋਕਾਂ ਨੇ ਬੱਸ ਡਰਾਈਵਰ ਨੂੰ ਫੜ੍ਹਿਆ
ਚਸ਼ਮਦੀਦਾਂ ਨੇ ਦੱਸਿਆ ਕਿ, “ਹਾਦਸੇ ਤੋਂ ਤੁਰੰਤ ਬਾਅਦ ਚਾਲਕ ਨੇ ਜ਼ਖ਼ਮੀ ਦੀ ਮਦਦ ਕਰਨ ਦੀ ਬਜਾਏ ਬੱਸ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ’ਤੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਬੱਸ ਦਾ ਪਿੱਛਾ ਕਰਕੇ ਉਸ ਨੂੰ ਅੱਗੇ ਜਾ ਕੇ ਰੋਕ ਲਿਆ। ਇਸ ਦੌਰਾਨ ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਦੇ ਸ਼ੀਸ਼ੇ ਭੰਨ ਦਿੱਤੇ ਅਤੇ ਚਾਲਕ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ। ਬਾਅਦ ਵਿੱਚ ਉਸ ਨੂੰ ਮੌਕੇ ’ਤੇ ਪਹੁੰਚੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।” ਬੱਸ ਵਿੱਚ ਸਵਾਰ ਬਜ਼ੁਰਗ ਤੀਰਥ ਯਾਤਰੀਆਂ ਨੇ ਦੱਸਿਆ ਕਿ, “ਉਹ ਬਠਿੰਡਾ ਇਲਾਕੇ ਤੋਂ ਯਾਤਰਾ ਲਈ ਆਏ ਸਨ। ਅਚਾਨਕ ਜ਼ੋਰਦਾਰ ਝਟਕਾ ਲੱਗਣ ਅਤੇ ਚੀਕ-ਚਿਹਾੜਾ ਪੈਣ ਤੋਂ ਬਾਅਦ ਹੀ ਉਨ੍ਹਾਂ ਨੂੰ ਹਾਦਸੇ ਬਾਰੇ ਪਤਾ ਲੱਗਾ।”
ਮਾਮਲੇ ਦੀ ਜਾਂਚ ਸ਼ੁਰੂ
ਹਾਦਸੇ ਦੀ ਸੂਚਨਾ ਮਿਲਦਿਆਂ ਹੀ, ਪੁਲਿਸ ਅਧਿਕਾਰੀ ਦਵਿੰਦਰ ਸਿੰਘ ਆਪਣੀ ਟੀਮ ਸਣੇ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ, “ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਚਾਲਕ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।”
ਇਲਾਕਾ ਨਿਵਾਸੀਆਂ ਦੀ ਅਪੀਲ
ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕਾ ਨਿਵਾਸੀਆਂ ਅਤੇ ਸਥਾਨਕ ਨੁਮਾਇੰਦਿਆਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ, ਗਵਾਲਮੰਡੀ ਸੰਘਣੀ ਆਬਾਦੀ ਵਾਲਾ ਰਿਹਾਇਸ਼ੀ ਅਤੇ ਬਾਜ਼ਾਰੀ ਇਲਾਕਾ ਹੈ, ਜਿੱਥੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਲਗਾਤਾਰ ਆਵਾਜਾਈ ਰਹਿੰਦੀ ਹੈ। ਇਸ ਦੇ ਬਾਵਜੂਦ ਸਰਕਾਰੀ ਅਤੇ ਨਿੱਜੀ ਬੱਸਾਂ ਦੇ ਨਾਲ-ਨਾਲ ਭਾਰੀ ਟਰਾਲੀਆਂ ਵੀ ਇੱਥੋਂ ਤੇਜ਼ ਰਫ਼ਤਾਰ ਨਾਲ ਲੰਘਦੀਆਂ ਹਨ।
Post Comment