Loading Now

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਮੁੱਢ ਬਣੇਗੀ: ਪਵਨ ਦੀਵਾਨ

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਮੁੱਢ ਬਣੇਗੀ: ਪਵਨ ਦੀਵਾਨ

ਰੈਲੀ ਦੀਆਂ ਤਿਆਰੀਆਂ ਸਬੰਧੀ ਸਰਾਭਾ ਨਗਰ ਵਿਖੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ
ਲੁਧਿਆਣਾ -2 ਨਵੰਬਰ (ਗਿਆਨ  ਸਿੰਘ)  ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ 4 ਨਵੰਬਰ ਨੂੰ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਰਾਭਾ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਮੁੱਢ ਸਾਬਤ ਹੋਵੇਗੀ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ, ਕਿਹਾ ਕਿ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦੀ ਨਾਕਾਮ ਸਰਕਾਰ ਨੂੰ ਜੜ੍ਹੋਂ ਉਖਾੜਨ ਲਈ ਲੋਕ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ।
ਦੀਵਾਨ ਨੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ, ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਕਾਰਨ ਆਏ ਦਿਨ ਬੇਕਸੂਰ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਫਾਈਰਿੰਗ ਅਤੇ ਕਤਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਬੇਕਾਬੂ ਹੋ ਚੁੱਕੀ ਹੈ ਅਤੇ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਸੂਬੇ ਵਿੱਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦੇ ਇੱਛੁਕ ਹਨ। ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਸੰਗਰੂਰ ਰੈਲੀ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਕੁਲਬੀਰ ਸਿੰਘ ਨੀਟਾ, ਬਲਜੀਤ ਸਿੰਘ ਅਹੂਜਾ, ਵਰੁਣ ਸ਼ਰਮਾ, ਹੇਮੰਤ ਮਹਾਜਨ, ਵਿਕਰਮ ਮੋਹਨ ਸਿੰਘ, ਕਮਲ ਪਾਹਵਾ, ਜਸਵਿੰਦਰ ਸਿੰਘ ਬੱਗਾ, ਰੋਹਿਤ ਪਾਹਵਾ, ਐਡਵੋਕੇਟ ਸੰਦੀਪ ਅਰੋੜਾ, ਰਜਨੀਸ਼ ਸਿੰਗਲਾ ਅਤੇ ਹਰਭਗਤ ਗਰੇਵਾਲ ਵੀ ਮੌਜੂਦ ਸਨ।

Share this content:

Previous post

2026 ਵਿੱਚ ਦੂਜੀ ਵਾਰ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ  1,000 ਕਰੋੜ ਰੁਪਏ ਤੋਂ ਪਾਰ, ਅਕਤੂਬਰ ਵਿੱਚ 1,030.29 ਕਰੋੜ ਰੁਪਏ ਤੱਕ ਪੁੱਜਾ: ਹਰਪਾਲ ਸਿੰਘ ਚੀਮਾ

Next post

ਮੈਂ ਜਿੱਥੋਂ ਹਾਕੀ ਦੀ ਸ਼ੁਰੂਆਤ ਕੀਤੀ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ: ਹਰਮਨਪ੍ਰੀਤ ਸਿੰਘ

Post Comment