‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਦੇ ਘਰ ਈਡੀ ਦੀ ਰੇਡ
ਮੋਗਾ, 5 ਨਵੰਬਰ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਨੇ ਬੁੱਧਵਾਰ ਤੜਕੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋਵਾਂ ਨਿਵਾਸ ਅਸਥਾਨਾਂ ’ਤੇ ਛਾਪਾ ਮਾਰਿਆ। ਮਿਲੀ ਜਾਣਕਾਰੀ ਮੁਤਾਬਕ ਜਦੋਂ ਜਾਂਚ ਟੀਮ ਪਹੁੰਚੀ ਤਾਂ ਵਿਧਾਇਕਾ ਆਪਣੇ ਘਰ ਵਿੱਚ ਹੀ ਮੌਜੂਦ ਸਨ, ਜਿੱਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਦੋਵਾਂ ਥਾਵਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਜਾਰੀ ਸੀ। ਫ਼ਿਲਹਾਲ ਜਾਂਚ ਏਜੰਸੀ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਕਾਰਵਾਈ ਕਿਸ ਮਾਮਲੇ ਤਹਿਤ ਕੀਤੀ ਗਈ ਹੈ ਅਤੇ ਨਾ ਹੀ ਈਡੀ ਜਾਂ ਵਿਧਾਇਕਾ ਦੇ ਪਰਿਵਾਰ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਆਗਾਮੀ ਚੋਣਾਂ ਲਈ ਡਾ. ਅਮਨਦੀਪ ਕੌਰ ਅਰੋੜਾ ਨੂੰ ਮੋਗਾ ਹਲਕੇ ਤੋਂ ਪਹਿਲਾਂ ਹੀ ਮੁੜ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮਾਮਲੇ ਦੀਆਂ ਹੋਰ ਤਫ਼ਸੀਲਾਂ ਦੀ ਉਡੀਕ ਕੀਤੀ ਜਾ ਰਹੀ ਹੈ।
Share this content:



Post Comment