Loading Now

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

-‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਤਹਿਤ ਯੋਗ ਦੁਕਾਨਦਾਰਾਂ ਨੂੰ ਰਿਆਇਤੀ ਦਰਾਂ ’ਤੇ ਦੁਕਾਨਾਂ ਦੀ ਮਾਲਕੀ ਦੇਣ ਲਈ
-‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਤਹਿਤ ਯੋਗ ਦੁਕਾਨਦਾਰਾਂ ਨੂੰ ਰਿਆਇਤੀ ਦਰਾਂ ’ਤੇ ਦੁਕਾਨਾਂ ਦੀ ਮਾਲਕੀ ਦੇਣ ਲਈ ਕਾਰਵਾਈ ਤੇਜ਼
   ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਧਾਨਗੀ ਹੇਠ ਹੋਈ ਮੀਟਿੰਗ
ਫ਼ਰੀਦਕੋਟ, 5 ਨਵੰਬਰ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਨੂੰ ਜ਼ਿਲ੍ਹਾ ਫ਼ਰੀਦਕੋਟ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਕਾਨਫਰੰਸ ਹਾਲ, ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰੋ. ਸ੍ਰੀ ਆਸ਼ੂਤੋਸ਼ ਦੱਤ ਪੀ.ਡੀ.ਸੀ ਮੈਂਬਰ/ਟੀਮ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੇਸ਼ਬ ਗੋਇਲ ਵੀ
ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਕੀਮ ਦੀ ਪ੍ਰਗਤੀ ਅਤੇ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਨਗਰ ਕੌਂਸਲਾਂ ਦੀਆਂ ਉਨ੍ਹਾਂ ਦੁਕਾਨਾਂ ਦੇ ਯੋਗ ਕਿਰਾਏਦਾਰਾਂ ਜਾਂ ਕਾਬਜ਼ਕਾਰਾਂ ਨੂੰ ਰਿਆਇਤੀ ਦਰਾਂ ’ਤੇ ਦੁਕਾਨਾਂ ਦੀ ਮਾਲਕੀ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦਾ 1 ਅਪ੍ਰੈਲ 2020 ਤੱਕ ਸਬੰਧਤ ਦੁਕਾਨ ’ਤੇ 12 ਸਾਲ ਤੋਂ ਵੱਧ ਸਮੇਂ ਦਾ ਕਬਜ਼ਾ ਰਿਹਾ ਹੈ।
   ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਿਹਾ ਕਿ ਫਰੀਦਕੋਟ ਦੇ ਨਗਰ ਕੌਂਸਲਰਾਂ ਨੂੰ ਕਿ ਸ਼ਹਿਰ ਦੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਨਾਦੀ ਕਰਵਾਈ ਜਾ ਰਹੀ ਹੈ। ਨਗਰ ਕੌਂਸਲ ਵੱਲੋਂ ਜਾਰੀ ਮੁਨਾਦੀ ਰਾਹੀਂ ਯੋਗ ਕਿਰਾਏਦਾਰਾਂ ਅਤੇ ਕਾਬਜ਼ਕਾਰਾਂ ਨੂੰ ਆਪਣੇ ਬਿਨੈ-ਪੱਤਰ ਨਗਰ ਕੌਂਸਲ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ
ਹੈ।
   ਇਸ ਦੇ ਨਾਲ ਹੀ ਕਿਰਾਏਦਾਰ ਹੋਣ ਤੋਂ ਇਲਾਵਾ ਆਪਣਾ ਕਬਜ਼ਾ ਸਾਬਤ ਕਰਨ ਲਈ ਬਿਜਲੀ ਕੁਨੈਕਸ਼ਨ, ਪਾਣੀ ਜਾਂ ਸੀਵਰੇਜ ਕੁਨੈਕਸ਼ਨ ਦੇ ਦਸਤਾਵੇਜ਼, ਸੇਲ ਟੈਕਸ/ਜੀ.ਐੱਸ.ਟੀ. ਰਜਿਸਟ੍ਰੇਸ਼ਨ ਸਰਟੀਫਿਕੇਟ ਜਾਂ ਹੋਰ ਸਰਕਾਰੀ ਦਸਤਾਵੇਜ਼ ਵੀ ਬਿਨੈ-ਪੱਤਰ ਨਾਲ ਨੱਥੀ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਰਾਹੀਂ 1 ਅਪ੍ਰੈਲ 2020 ਤੱਕ 12 ਸਾਲ ਦਾ ਕਬਜ਼ਾ ਸਾਬਤ ਹੁੰਦਾ ਹੋਵੇ।  ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸਕੀਮ ਸਬੰਧੀ ਵੱਧ ਤੋਂ ਵੱਧ ਦੁਕਾਨਦਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਦਾ ਲਾਭ ਦਿਵਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ।
ਇਸ ਮੌਕੇ ਸ. ਰਜਿੰਦਰ ਸਿੰਘ ਐਸਡੀਐਮ ਕੋਟਕਪੂਰਾ, ਵਿਕਰਮਜੀਤ ਸਿੰਘ ਐਸਡੀਐਮ ਜੈਤੋ, ਈਓਕੋਟਕਪੂਰਾ/ ਫਰੀਦਕੋਟ ਸ਼੍ਰੀ ਅੰਮ੍ਰਿਤ ਲਾਲ, ਈਓ ਜੈਤੋ ਮਨਿੰਦਰਪਾਲ ਸਿੰਘ ਰਿਸ਼ਬ ਡੀਡੀਪੀਓ ਫਰੀਦਕੋਟ ਸ਼ਮਿੰਦਰ ਸਿੰਘ ਐਕਸੀਅਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ
ਹਾਜ਼ਰ ਸਨ।

Share this content:

Post Comment