ਸੀਬੀਐੱਸਈ 10ਵੀਂ-12ਵੀਂ ਦੀ ਡੇਟਸ਼ੀਟ ਜਾਰੀ, 16 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
ਨਵੀਂ ਦਿੱਲੀ, 9 ਨਵੰਬਰ – ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ ਸੈਕੰਡਰੀ (10ਵੀਂ) ਅਤੇ ਸੀਨੀਅਰ ਸੈਕੰਡਰੀ (12ਵੀਂ) ਬੋਰਡ ਪ੍ਰੀਖਿਆਵਾਂ 2027 ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਵੱਲੋਂ ਜਾਰੀ ਸਮਾਂ-ਸਾਰਣੀ ਅਨੁਸਾਰ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 16 ਫਰਵਰੀ ਤੋਂ 9 ਮਾਰਚ 2027 ਤੱਕ ਕਰਵਾਈਆਂ ਜਾਣਗੀਆਂ, ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 16 ਫਰਵਰੀ ਤੋਂ 9 ਅਪ੍ਰੈਲ 2027 ਤੱਕ ਹੋਣਗੀਆਂ।
CBSE Class 10th Datesheet 2027: ਦਸਵੀਂ ਜਮਾਤ ਦੀ ਸਮਾਂ-ਸਾਰਣੀ
ਸੀਬੀਐੱਸਈ ਵੱਲੋਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 16 ਫਰਵਰੀ ਤੋਂ ਸ਼ੁਰੂ ਹੋ ਕੇ 9 ਮਾਰਚ 2027 ਤੱਕ ਕਰਵਾਈਆਂ ਜਾਣਗੀਆਂ।
ਬੋਰਡ ਪ੍ਰੀਖਿਆਵਾਂ ਦਾ ਸਮਾਂ
ਸੀਬੀਐੱਸਈ ਬੋਰਡ ਵੱਲੋਂ ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਇੱਕੋ ਹੀ ਸ਼ਿਫਟ ਵਿੱਚ ਕਰਵਾਈਆਂ ਜਾਣਗੀਆਂ। ਹਾਲਾਂਕਿ, ਕੁਝ ਵਿਸ਼ਿਆਂ ਦੇ ਪੇਪਰਾਂ ਲਈ ਵਿਦਿਆਰਥੀਆਂ ਨੂੰ 2 ਘੰਟੇ, ਜਦਕਿ ਕੁਝ ਵਿਸ਼ਿਆਂ ਲਈ 3 ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਪ੍ਰੀਖਿਆਵਾਂ ਦਾ ਆਮ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ। ਉੱਥੇ ਹੀ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਸਵੇਰੇ 10:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਕਰਵਾਈਆਂ ਜਾਣਗੀਆਂ।
Share this content:



Post Comment