ਗੁਰੂ ਨਾਨਕ ਦੇਵ ’ਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ ਸ਼ੁਰੂ
ਅੰਮ੍ਰਿਤਸਰ, 13 ਨਵੰਬਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਹ ਯੁਵਕ ਮੇਲਾ 15 ਨਵੰਬਰ ਤੱਕ ਚੱਲੇਗਾ। ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਕਲਾਸਰੂਮਾਂ ਤੱਕ ਸੀਮਤ ਰਹਿਣਾ ਜਾਂ ਅਕਾਦਮਿਕ ਪ੍ਰਾਪਤੀਆਂ ਹਾਸਲ ਕਰਨਾ ਹੀ ਨਹੀਂ ਸਗੋਂ ਵਿਦਿਆਰਥੀਆਂ ਅੰਦਰ ਸੱਭਿਆਚਾਰਕ ਚੇਤਨਾ, ਸਿਰਜਣਾਤਮਕਤਾ ਤੇ ਮਾਨਵੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਡੀ ਸੀ ਪੀ ਜਸਕਰਨਜੀਤ ਸਿੰਘ ਤੇਜਾ ਨੇ ਨੌਜਵਾਨਾਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. (ਡਾ.) ਅਮਨਦੀਪ ਸਿੰਘ ਨੇ ਮਹਿਮਾਨਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ਯੂਨੀਵਰਸਿਟੀ ਕੈਂਪਸ ਵਿੱਚ ਚਾਰ ਸਥਾਨਾਂ ਦਸਮੇਸ਼ ਆਡੀਟੋਰੀਅਮ, ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ, ਸੰਗਤ ਹਾਲ ਅਤੇ ਕਾਨਫਰੰਸ ਹਾਲ ਵਿੱਚ ਇੱਕੋ ਸਮੇਂ ਕਰਵਾਏ ਜਾ ਰਹੇ ਹਨ। ਚਾਰ ਦਿਨ ਚੱਲਣ ਵਾਲੇ ਇਸ ਮੇਲੇ ਦੌਰਾਨ ਗਾਇਨ, ਸੰਗੀਤ, ਨਾਚ, ਰੰਗਮੰਚ, ਲਲਿਤ ਕਲਾਵਾਂ, ਸਾਹਿਤਕ ਗਤੀਵਿਧੀਆਂ, ਲੋਕ-ਕਲਾਵਾਂ ਅਤੇ ਰਵਾਇਤੀ ਕਲਾ ਰੂਪਾਂ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ।
Share this content:



Post Comment