ਸੀ.ਐਮ ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ
ਚੰਡੀਗੜ੍ਹ, 25 ਨਵੰਬਰ – ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ ਵੱਲੋਂ ਸਾਲ 2026-27 ਲਈ ਗੰਨੇ ਦਾ ਭਾਅ ਵਧਾ ਦਿੱਤਾ ਗਿਆ ਹੈ। ਗੰਨੇ ਦੀਆਂ ਕੀਮਤਾਂ ਵਿੱਚ 15 ਰੁਪਏ ਦਾ ਵਾਧਾ ਕੀਤਾ ਗਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਖੁਦ ਇਹ ਜਾਣਕਾਰੀ ਦਿੱਤੀ ਹੈ। CM ਭਗਵੰਤ ਮਾਨ ਨੇ ਲਿਖਿਆ ਕਿ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ। ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ। ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ।
Share this content:



Post Comment