Loading Now

ਗਰੀਬਾ ਅਤੇ ਮਜ਼ਲੂਮਾਂ ਦੇ ਮਸੀਹਾ ਸਨ ਕਾਮਰੇਡ ਦਰਸ਼ਨ ਸਿੰਘ ਮਿਸਰੀਵਾਲਾ

ਗਰੀਬਾ ਅਤੇ ਮਜ਼ਲੂਮਾਂ ਦੇ ਮਸੀਹਾ ਸਨ ਕਾਮਰੇਡ ਦਰਸ਼ਨ ਸਿੰਘ ਮਿਸਰੀਵਾਲਾ

*ਕਾਮਰੇਡ ਦਰਸ਼ਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ‘ਚ ਪਹੁੰਚੇ ਸੈਂਕੜੇ ਲੋਕ
ਮੋਗਾ, 28 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕਾਮਰੇਡ ਦਰਸ਼ਨ ਸਿੰਘ ਮਿਸ਼ਰੀਵਾਲਾ ਨਮਿੱਤ ਸ਼ਰਧਾਂਜਲੀ ਸਮਾਗਮ ਮੋਗਾ ਦੇ ਗੁਰਦੁਆਰਾ ਦਸ਼ਮੇਸ਼ ਨਗਰ ਵਿਖੇ ਹੋਇਆ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਸੈਂਕੜੇ ਲੋਕਾਂ ਨੇ ਮਰਹੂਮ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ  ਮਾਸਟਰ ਅਵਤਾਰ ਸਿੰਘ ਮਾਛੀ ਬੁਗਰਾ, ਸਾਬਕਾ ਪ੍ਰਧਾਨ ਸਰਕਾਰੀ ਸਕੂਲ ਅਧਿਆਪਕ ਯੂਨੀਅਨ ਪੰਜਾਬ ਨੇ ਕਿਹਾ ਕਿ ਕਾਮਰੇਡ ਦਰਸ਼ਨ ਸਿੰਘ ਮਿਸਰੀ ਵਾਲਾ ਨੇ ਆਪਣਾ ਸਮੁੱਚਾ ਜੀਵਨ ਗਰੀਬਾਂ ਅਤੇ ਮਜ਼ਲੂਮਾਂ ਦੇ ਹੱਕਾਂ ਦੀ ਰਾਖੀ ਲਈ ਕੁਰਬਾਨ ਕੀਤਾ। ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਇਸ ਮੌਕੇ ਸੀਪੀਆਈ ਜ਼ਿਲਾ ਮੋਗਾ ਦੇ ਸਕੱਤਰ ਕੁਲਦੀਪ ਭੋਲਾ, ਸਾਬਕਾ ਕੋਆਪਰੇਟਿਵ ਇੰਸਪੈਕਟਰ ਹਰਬੰਸ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ ਮਿਸ਼ਰੀ ਵਾਲਾ,  ਡਾ. ਸੁਰਜੀਤ ਸਿੰਘ ਦੌਧਰ, ਸਮਾਜ ਸੇਵੀ ਆਗੂ ਪੱਤਰਕਾਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਕਾਮਰੇਡ ਦਰਸ਼ਨ ਸਿੰਘ ਨੇ ਆਪਣੇ ਪੜ੍ਹਾਈ ਦੇ ਦਿਨਾਂ ਦੌਰਾਨ ਹੀ  ਕਮਿਊਨਿਸਟ ਲਹਿਰ ਨਾਲ ਆਪਣਾ ਨਾਤਾ ਜੋੜ ਲਿਆ ਸੀ ਅਤੇ ਉਹ ਆਖਰੀ ਸਾਹ ਤੱਕ ਉਹ ਭਾਰਤੀ ਕਮਿਊਨਿਸਟ ਪਾਰਟੀ ਦੇ ਹਰ ਸੰਘਰਸ਼ ਵਿੱਚ ਡਟ ਕੇ ਸਾਥ ਦਿੰਦੇ ਰਹੇ। ਇਸ ਸ਼ਰਧਾਂਜਲੀ ਸਮਾਗਮ ਦੌਰਾਨ ਕੌਮੀ ਕੌਂਸਲ ਮੈਂਬਰ ਸੀਪੀਆਈ ਕਾਮਰੇਡ ਜਗਰੂਪ ਸਿੰਘ ਵੱਲੋਂ ਭੇਜਿਆ ਗਿਆ  ਸ਼ੋਕ ਸੰਦੇਸ਼ ਕਾਮਰੇਡ ਕੁਲਦੀਪ ਭੋਲਾ ਨੇ ਪੜ੍ਹ ਕੇ ਸੁਣਾਇਆ। ਡਾਕਟਰ ਇੰਦਰਵੀਰ ਗਿੱਲ,ਅਕਾਲੀ ਦਲ  ਹਲਕਾ ਮੋਗਾ ਦੇ ਇਨਚਾਰਜ ਸੰਜੀਤ ਸਿੰਘ ਸਨੀ ਗਿੱਲ, ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਤਰਨਦੀਪ ਸਿੰਘ ਸਿੰਘਾਂ ਵਾਲਾ, ਸਾਬਕਾ ਵਿਧਾਇਕ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ, ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ, ਐਡਵੋਕੇਟ ਵਿਜੇ ਧੀਰ, ਭਾਜਪਾ ਆਗੂ ਨਵਦੀਪ ਸੰਘਾ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਰਮਪਾਲ ਸਿੰਘ ਤਖਤੂਪੁਰਾ, ਸਾਬਕਾ ਡੀ ਪੀ ਆਰ ਓ ਗਿਆਨ ਸਿੰਘ, ਕੌਂਸਲਰ ਅਰਵਿੰਦਰ ਸਿੰਘ, ਆਪ ਆਗੂ ਜਗਦੀਪ ਸਿੰਘ ਜੈਮਲਵਾਲਾ, ਹਨੀ ਸੋਢੀ,ਸੀਪੀਆਈ ਸੂਬਾ ਕਾਰਜਕਾਰਨੀ ਦੇ ਮੈਂਬਰ ਹੰਸ ਰਾਜ ਗੋਲਡਨ, ਸੀਪੀਆਈ ਫਾਜ਼ਿਲਕਾ ਦੇ ਜ਼ਿਲਾ ਸਕੱਤਰ ਸਾਥੀ ਸੁਰਿੰਦਰ ਸਿੰਘ ਢੰਡੀਆਂ, ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨ ਸਕੱਤਰ ਸੁਖਜਿੰਦਰ ਸਿੰਘ ਮਹੇਸਰੀ ਅਤੇ ਪੰਜਾਬ ਪ੍ਰਧਾਨ ਐਡਵੋਕੇਟ ਚਰਨਜੀਤ ਸਿੰਘ ਛਾਂਗਾ ਰਾਏ ਵੱਲੋਂ ਸ਼ੋਕ ਸੰਦੇਸ਼ਾਂ ਰਾਹੀਂ ਕਾਮਰੇਡ ਦਰਸ਼ਨ ਸਿੰਘ ਮਿਸ਼ਰੀਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਸਮਾਗਮ ਵਿੱਚ ਮੁੱਖ ਤੌਰ ‘ਤੇ ਸ਼ਹਿਰੀ ਸਕੱਤਰ ਮੋਗਾ ਕਾਮਰੇਡ ਸਵਰਨ ਸਿੰਘ ਖੋਸਾ, ਕਾਮਰੇਡ ਪਰਮਜੀਤ ਸਿੰਘ ਵਿੱਕੀ ਮੋਗਾ, ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਮੈਂਬਰ ਕੰਟਰੌਲ ਕਮਿਸ਼ਨ ਮੈਂਬਰ ਪੰਜਾਬ, ਕਾਮਰੇਡ ਗੁਰਦਿਤ ਸਿੰਘ ਦੀਨਾ, ਸੀਪੀਆਈ ਫਿਰੋਜ਼ਪੁਰ ਦੇ ਸਕੱਤਰ ਕਸ਼ਮੀਰ ਸਿੰਘ ਅਤੇ ਅਤੇ ਸਹਾਇਕ ਸਕੱਤਰ ਰਛਪਾਲ ਸਿੰਘ ਸੰਧੂ ਅਤੇ ਸੀਨੀਅਰ ਪੱਤਰਕਾਰ ਸੁਰਿੰਦਰ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੋਆਪਰੇਟਿਵ ਸੁਸਾਇਟੀ, ਪੰਜਾਬ ਪੁਲਸ ਅਤੇ ਬਿਜਲੀ ਬੋਰਡ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Share this content:

Post Comment