Loading Now

‘ਆਪ’ ਆਗੂ ਨੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ‘ਚ ਦਿੱਤਾ ਅਸਤੀਫ਼ਾ

‘ਆਪ’ ਆਗੂ ਨੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ‘ਚ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਆਪ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਮੈਂ ਆਪ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਾ ਹਾਂ ਪਰ ਹੁਣ ਜੋ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਲਿਆਂਦੀ ਗਈ ਹੈ ਮੈਂ ਉਸ ਦਾ ਵਿਰੋਧ ਕਰਦਾ ਹਾਂ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।

ਇਸ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਵੀ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ ਸੀ। ਪਰ ਬਾਅਦ ਵਿੱਚ ਉਹਨਾਂ ਨੇ ਆਪਣਾ ਟਵੀਟ ਹਟਾ ਦਿੱਤਾ। ਸਮਝਿਆ ਜਾਂਦਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਕੰਗ ਤੇ ਦਬਾਅ ਪਾ ਕੇ ਇਹ ਟਵੀਟ ਡਿਲੀਟ ਕਰਵਾਇਆ ਹੈ। ਪਰ ਕੁੱਲ ਮਿਲਾ ਕੇ ਪਾਰਟੀ ਦੇ ਅੰਦਰ ਪਾਲਸੀ ਨੂੰ ਲੈ ਕੇ ਵਿਰੋਧ ਸ਼ੁਰੁ ਹੋ ਗਿਆ ਹੈ

Share this content:

Post Comment