ਕਾਰ ਹਾਦਸੇ ਵਿਚ 2 ਸਕੇ ਭਰਾਵਾਂ ਸਮੇਤ 4 ਦੋਸਤਾਂ ਦੀ ਮੌਤ
ਮਾਹਿਲਪੁਰ, 1 ਅਗਸਤ – ਮਾਹਿਲਪੁਰ-ਫਗਵਾੜਾ ਰੋਡ ਪਿੰਡ ਪਾਲਦੀ ਨਜ਼ਦੀਕ ਇਕ ਥਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾ ਗਈ। ਹਾਦਸੇ ਵਿਚ ਢਾਡਾ ਖੁਰਦ ਦੇ ਸਰਪੰਚ ਦੇ ਇਕਲੌਤੇ ਪੁੱਤ ਸਮੇਤ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਦੇ ਪਰਖੱਚੇ ਉੱਡ ਗਏ। ਮੌਕੇ ’ਤੇ ਇਕ ਪਿੰਡ ਢਾਡਾਂ ਖੁਰਦ ਦੇ ਨੌਜਵਾਨ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਦੂਸਰੇ ਪਿੰਡ ਮੁੱਖੋ ਮਜਾਰਾ ਦੇ ਨੌਜਵਾਨ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਹੁਸ਼ਿਆਰਪੁਰ ਦੇ ਕਿਸੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਹੈ ਅਤੇ ਉਥੋਂ ਵੀ ਉਸ ਨੂੰ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ, ਜਿਥੇ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।
Share this content:



Post Comment