ਕਿਸਾਨ ਕੌਮੀ ਸ਼ਾਹਰਾਹ ’ਤੇ ਬੈਠਣ ਲਈ ਮਜਬੂਰ

ਜਲੰਧਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੰਗਲਵਾਰ ਕਿਸਾਨ ਜਥੇਬੰਦੀਆਂ ਨੇ ਜਲੰਧਰ-ਫਗਵਾੜਾ ਹਾਈਵੇ ਅਣਮਿੱਥੇ ਸਮੇਂ ਲਈ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਇਸ ਕਾਰਨ ਜਲੰਧਰ ਤੇ ਲੁਧਿਆਣਾ, ਜਲੰਧਰ ਤੇ ਨਵਾਂਸ਼ਹਿਰ ਵਿਚਾਲੇ ਆਵਾਜਾਈ ਠੱਪ ਹੋ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੇ ਮੁੱਲ ਵਿਚ ਵਾਧਾ ਨਾ ਕਰਕੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਗੰਨੇ ਦਾ ਭਾਅ 380 ਰੁਪਏ ਤੋਂ ਵਧਾ ਕੇ 450 ਰੁਪਏ ਕੀਤਾ ਜਾਵੇ। ਕਿਸਾਨ ਦੂਰ-ਦੂਰ ਤੋਂ ਧਰਨੇ ’ਚ ਪਹੁੰਚ ਰਹੇ ਹਨ। ਬੀ ਕੇ ਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ’ਚ ਪੁੱਜਣ ਦੀ ਅਪੀਲ ਕੀਤੀ ਹੈ। ਇਹ ਧਰਨਾ ਧੰਨੋਵਾਲੀ ਗੇਟ ਨੇੜੇ ਲਗਾਇਆ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਕੋਈ ਵੀ ਕਿਸਾਨ ਹਾਈਵੇ ਬੰਦ ਕਰਨ ਦੇ ਹੱਕ ਵਿੱਚ ਨਹੀਂ। ਸਰਕਾਰ ਨੂੰ ਜਗਾਉਣ ਲਈ ਅਜਿਹੇ ਕਦਮ ਚੁੱਕਣੇ ਪੈਂਦੇ ਹਨ। ਕਿਸਾਨਾਂ ਦੀ ਗੰਨੇ ਦੀ ਫਸਲ ਤਿਆਰ ਹੈ ਅਤੇ ਸਰਕਾਰ ਨੇ ਅਜੇ ਤੱਕ ਮਿੱਲਾਂ ਨਹੀਂ ਖੋਲ੍ਹੀਆਂ। ਨਾ ਹੀ ਗੰਨੇ ਦੇ ਰੇਟ ਵਧਾਏ ਜਾ ਰਹੇ ਹਨ।

ਸਾਂਝਾ ਕਰੋ

ਪੜ੍ਹੋ

ਭਾਰਤੀ ਫੌਜ ਨੇ ਅਗਨੀਵੀਰ ਭਰਤੀ ਦਾ ਐਲਾਨਿਆ

ਨਵੀਂ ਦਿੱਲੀ, 24 ਸਤੰਬਰ – ਅਗਨੀਵੀਰ ਭਰਤੀ ਪ੍ਰੀਖਿਆ ਭਾਰਤੀ ਫੌਜ...