ਹਾਈ ਬੀਪੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਹਨ ਇਹ ਡ੍ਰਾਈ ਫੂਡਜ਼

ਤੇਜ਼ੀ ਨਾਲ ਬਦਲਦੀ ਜੀਵਨਸ਼ੈਲੀ ਕਾਰਨ ਅੱਜਕੱਲ੍ਹ ਲੋਕ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਸ਼ੂਗਰ ਤੇ ਦਿਲ ਦੀ ਬਿਮਾਰੀ ਤੋਂ ਇਲਾਵਾ ਅੱਜਕੱਲ੍ਹ ਬਹੁਤ ਸਾਰੇ ਲੋਕ ਹਾਈ ਬੀਪੀ ਦੀ ਸਮੱਸਿਆ ਤੋਂ ਵੀ ਪ੍ਰੇਸ਼ਾਨ ਹਨ। ਅੱਜ ਕੱਲ੍ਹ ਹਰ ਦੂਜੇ ਵਿਅਕਤੀ ਨੂੰ ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਹੈ ਜੋ ਇੱਕ ਆਮ ਸਿਹਤ ਸਮੱਸਿਆ ਹੈ। ਇੱਕ ਅਧਿਐਨ ਵਿੱਚ ਪਾਇਆ ਗਿਆ ਕਿ ਵਿਗੜਦੀ ਜੀਵਨਸ਼ੈਲੀ, ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਤੇ ਕੰਮ ਦਾ ਵਧਦਾ ਦਬਾਅ ਇਸ ਸਿਹਤ ਸਮੱਸਿਆ ਦੇ ਮੁੱਖ ਕਾਰਨ ਹਨ।ਅਜਿਹੇ ‘ਚ ਇਹ ਜ਼ਰੂਰੀ ਹੈ ਕਿ ਇਸ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਸਮੇਂ ‘ਤੇ ਕਾਬੂ ਕੀਤਾ ਜਾਵੇ। ਦਵਾਈਆਂ ਤੋਂ ਇਲਾਵਾ ਡਾਈਟ ਰਾਹੀਂ ਵੀ ਹਾਈਪਰਟੈਨਸ਼ਨ ਦੀ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਡ੍ਰਾਈ ਫੂਡਜ਼ ਦੀ ਮਦਦ ਨਾਲ ਬਲੱਡ ਪ੍ਰੈਸ਼ਰ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਅੱਜ ਇਸ ਲੇਖ ਵਿਚ ਅਸੀਂ ਕੁਝ ਅਜਿਹੇ ਡ੍ਰਾਈ ਫੂਡਜ਼ ਬਾਰੇ ਦੱਸਾਂਗੇ ਜੋ ਤੁਹਾਡੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦਗਾਰ ਸਾਬਤ ਹੋਣਗੇ।

ਕਾਜੂ

ਕਾਜੂ ਵਿੱਚ ਮੌਜੂਦ ਉੱਚ ਪੋਟਾਸ਼ੀਅਮ ਤੇ ਘੱਟ ਸੋਡੀਅਮ ਤੱਤ ਤੁਹਾਡੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਇਸ ਲਈ ਇਹ ਹਾਈ ਬਲੱਡ ਪ੍ਰੈਸ਼ਰ ਲਈ ਲਾਭਦਾਇਕ ਇਲਾਜ ਹੈ।

ਆਲੂਬੁਖਾਰਾ

ਆਲੂਬੁਖਾਰੇ ’ਚ ਪੋਟਾਸ਼ੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਹਾਈ ਬਲੱਡ ਪ੍ਰੈਸ਼ਰ ਦੇ ਲੱਛਣਾਂ ਨੂੰ ਘੱਟ ਕਰਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਮਦਦ ਕਰਦੀ ਹੈ। ਬਿਹਤਰ ਨਤੀਜਿਆਂ ਲਈ ਸਵੇਰੇ ਖਾਲੀ ਪੇਟ ਪਾਣੀ ‘ਚ ਭਿੱਜੇ ਹੋਏ ਆਲੂਬੁਖਾਰੇ ਨੂੰ ਖਾਣਾ ਜ਼ਿਆਦਾ ਫ਼ਾਇਦੇਮੰਦ ਹੋਵੇਗਾ।

ਕਿਸ਼ਮਿਸ਼

ਕਿਸ਼ਮਿਸ਼ ਇਕ ਬਹੁਤ ਹੀ ਮਸ਼ਹੂਰ ਡ੍ਰਾਈ ਫੂਡਜ਼ ਹੈ ਜਿਸ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਇਸ ਦੇ ਪੌਸ਼ਟਿਕ ਤੱਤਾਂ ਦੇ ਕਾਰਨ ਇਸਨੂੰ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਲਈ ਸਭ ਤੋਂ ਵਧੀਆ ਸੁਪਰਫੂਡ ਮੰਨਿਆ ਜਾਂਦਾ ਹੈ। ਕਿਸ਼ਮਿਸ਼ ‘ਚ ਪੋਟਾਸ਼ੀਅਮ ਤੇ ਐਂਟੀਆਕਸੀਡੈਂਟ ਜ਼ਿਆਦਾ ਮਾਤਰਾ ‘ਚ ਪਾਏ ਜਾਂਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।

ਬਦਾਮ

ਜ਼ਿਆਦਾਤਰ ਲੋਕ ਆਪਣੀ ਯਾਦਾਸ਼ਤ ਨੂੰ ਮਜ਼ਬੂਤ​ਕਰਨ ਲਈ ਬਦਾਮ ਖਾਂਦੇ ਹਨ। ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਕਾਰਨ ਇਹ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਿੱਚ ਵੀ ਬਹੁਤ ਫ਼ਾਇਦੇਮੰਦ ਹੈ। ਦਰਅਸਲ ਬਦਾਮ ਵਿੱਚ ਬਹੁਤ ਸਾਰਾ ਅਲਫ਼ਾ-ਟੋਕੋਫੇਰੋਲ ਹੁੰਦਾ ਹੈ ਜੋ ਸਰੀਰ ਵਿੱਚ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਜ਼ਰੂਰੀ ਹੁੰਦਾ ਹੈ।

ਅਖਰੋਟ

ਆਇਰਨ, ਜ਼ਿੰਕ, ਕੈਲਸ਼ੀਅਮ, ਵਿਟਾਮਿਨ ਈ ਤੇ ਐਂਟੀਆਕਸੀਡੈਂਟ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਅਖਰੋਟ ਹਾਈਪਰਟੈਨਸ਼ਨ ਦੀ ਸਮੱਸਿਆ ਵਿੱਚ ਵੀ ਕਾਰਗਰ ਸਾਬਤ ਹੋ ਸਕਦਾ ਹੈ। ਅਖਰੋਟ ਵਿੱਚ ਅਲਫ਼ਾ-ਲਿਨੋਲੇਨਿਕ ਐਸਿਡ ਅਤੇ ਓਮੇਗਾ-3 ਫੈਟੀ ਐਸਿਡ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ ਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ।

ਪਿਸਤਾ

ਕੈਲੋਰੀ ਘੱਟ ਹੋਣ ਦੇ ਨਾਲ-ਨਾਲ ਇਹ ਐਂਟੀਆਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਜੋ ਇਕੱਠੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਤੇ ਹੋਰ ਸਿਹਤ ਲਾਭ ਪ੍ਰਦਾਨ ਕਰਨ ਵਿੱਚ ਮਦਦ ਕਰ ਸਕਦੇ ਹਨ ।

ਸਾਂਝਾ ਕਰੋ

ਪੜ੍ਹੋ

ਘਾਲਾ-ਮਾਲਾ

ਮਹਾਰਾਸ਼ਟਰ ਅਸੰਬਲੀ ਚੋਣਾਂ ਦੇ ਵੋਟਰ ਡੈਟੇ ਦੇ ਵਿਸ਼ਲੇਸ਼ਣ ਤੋਂ ਪਤਾ...