ਸੰਘਰਸ਼ਸ਼ੀਲ ਜਥੇਬੰਦੀਆਂ ਦੀ ਜ਼ੁਬਾਨਬੰਦੀ ਖਿਲਾਫ 8 ਅਗਸਤ ਨੂੰ ਮੋਗਾ ਵਿਖੇ ਹੋਵੇਗਾ ਵਿਸ਼ਾਲ ਰੋਸ ਮਾਰਚ
*ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਮਾਰਚ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ
ਗੁਰਦਾਸਪੁਰ, 6 ਅਗਸਤ(ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਛੱਤੀਸਗੜ੍ਹ ਅਤੇ ਹੋਰ ਆਦਿਵਾਸੀ ਇਲਾਕਿਆਂ ਅੰਦਰ ਨਕਸਲਵਾਦ ਨੂੰ ਖ਼ਤਮ ਕਰਨ ਦੇ ਨਾਂ ਹੇਠ ਕੀਤੇ ਜਾ ਰਹੇ ਕਤਲੇਆਮ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ‘ਤੇ ਕੀਤੇ ਜਾ ਰਹੇ ਅੰਨ੍ਹੇ ਪੁਲਿਸ ਜਬਰ ਖ਼ਿਲਾਫ਼ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 8 ਅਗਸਤ ਨੂੰ ਸਵੇਰੇ 11 ਵਜੇ ਦਾਣਾ ਮੰਡੀ, ਮੋਗਾ ਵਿਖੇ ਹੋ ਰਹੀ ਸੂਬਾਈ ਰੈਲੀ ਅਤੇ ਰੋਸ ਮਾਰਚ ਕਰਨ ਦੇ ਫੈਸਲੇ ਨੂੰ ਲਾਗੂ ਕਰਨ ਹਿੱਤ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਸਭਾ ਦੀਆਂ ਸਮੁੱਚੀਆਂ ਇਕਾਈਆਂ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕਰਦਿਆਂ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਣ ਸਿੰਘ ਜਰਨਲ ਸਕੱਤਰ ਪ੍ਰਿਤਪਾਲ ਸਿੰਘ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਮੋਦੀ ਸਰਕਾਰ ਵੱਲੋਂ ਆਦਿਵਾਸੀ ਇਲਾਕਿਆਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਜਲ, ਜੰਗਲ, ਜ਼ਮੀਨ ਲੁਟਾਉਣ ਅਤੇ ਆਦਿਵਾਸੀਆਂ ਦੇ ਕੀਤੇ ਜਾ ਰਹੇ ਅੰਨੇ ਕਤਲੇਆਮ ਦਾ ਇਹ ਫਾਸ਼ੀਵਾਦੀ ਸਿਲਸਿਲਾ ਜਾਰੀ ਹੈ ਅਤੇ ਪੰਜਾਬ ਅੰਦਰ ਭਾਰਤ ਮਾਲਾ ਪ੍ਰੋਜੈਕਟ ਅਤੇ ਲੈਂਡ ਪੂਲਿੰਗ ਸਕੀਮ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਲੋਕਾਂ ਦੀ ਜ਼ਿੰਦਗੀ ਅਤੇ ਜਮਹੂਰੀ ਹੱਕਾਂ ਨੂੰ ਵੱਡੇ ਪੱਧਰ ਤੇ ਕੁਚਲ ਰਿਹਾ ਹੈ ਅਤੇ ਪੁਲਿਸ ਜ਼ਬਰ ਦਾ ਵਿਰੋਧ ਕਰ ਰਹੇ ਕਿਰਤੀ ਲੋਕਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਉਤੇ ਸਖ਼ਤ ਪਾਬੰਦੀਆਂ ਮੜ ਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।
ਮੋਦੀ ਹਕੂਮਤ ਵੱਲੋਂ ਆਦਿਵਾਸੀਆਂ ਦੇ ਜਲ-ਜੰਗਲ-ਜ਼ਮੀਨ ਉੱਪਰ ਕੁਦਰਤੀ ਤੇ ਜਮਹੂਰੀ ਹੱਕ ਨੂੰ ਕੁਚਲਕੇ ਕੁਦਰਤੀ ਵਸੀਲਿਆਂ ਨੂੰ ਲੁੱਟਣ ਲਈ ਕਾਰਪੋਰੇਟ ਪ੍ਰੋਜੈਕਟ ਥੋਪਣ ਅਤੇ ਆਦਿਵਾਸੀਆਂ ਨੂੰ ਉਜਾੜਨ ਦੀ ਲੋਕ ਵਿਰੋਧੀ ਸਾਜ਼ਿਸ਼ ਦਾ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਡਟਵਾਂ ਵਿਰੋਧ ਹੋ ਰਿਹਾ ਹੈ ਅਤੇ ਪੰਜਾਬ ਵਿੱਚ ਵੀ ਭਗਵੰਤ ਮਾਨ ਸਰਕਾਰ ਵੱਲੋਂ ਵੀ ਅਖੌਤੀ ਵਿਕਾਸ ਪ੍ਰੋਜੈਕਟਾਂ ਦੇ ਬਹਾਨੇ ਲੈਂਡ ਪੂਲਿੰਗ ਸਕੀਮ ਹੇਠ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਜ਼ਬਰਦਸਤੀ ਖੋਹਣ ਅਤੇ ਸਿੱਖਿਆ, ਸਿਹਤ, ਰੁਜ਼ਗਾਰ,ਬਿਜਲੀ,ਪਾਣੀ, ਸੜਕਾਂ ਦੇ ਜਨਤਕ ਅਦਾਰੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੀ ਲੋਕ ਮਾਰੂ ਨੀਤੀ ਕਿਸੇ ਵੀ ਸੂਰਤ ਵਿੱਚ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ। ਸਭਾ ਵੱਲੋਂ ਪੰਜਾਬ ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਅਣ ਐਲਾਨੀ ਪਬੰਦੀ ਲਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰੀ ਸਰਕਾਰ ਦੇ ਪਦਚਿੰਨ੍ਹਾਂ ਤੇ ਚਲਦੀ ਹੋਈ ਲੋਕ ਵਿਰੋਧੀ ਨੀਤੀਆਂ ਤੇ ਚਲ ਰਹੀ ਹੈ।
ਉਹਨਾਂ ਦੱਸਿਆ ਕਿ ਇਸ ਰੋਸ ਰੈਲੀ ਅਤੇ ਮੁਜਾਹਰੇ ਦੀ ਕਾਮਯਾਬੀ ਲਈ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਤਰਕਸ਼ੀਲ ਸੁਸਾਇਟੀ ਦੇ ਕਾਰਕੁਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਔਰਤਾਂ, ਵਿਦਿਆਰਥੀਆਂ, ਅਧਿਆਪਕਾਂ, ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ, ਰੰਗਕਰਮੀਆਂ, ਵਕੀਲਾਂ, ਪੱਤਰਕਾਰਾਂ,ਨੌਜਵਾਨਾਂ ਸਮੇਤ ਪੰਜਾਬ ਦੀਆਂ ਸਮੂਹ ਲੋਕਪੱਖੀ ਤਾਕਤਾਂ ਨੂੰ ਸ਼ਾਮਿਲ ਹੋ ਕੇ ਇਸ ਜਾਬਰ ਹਮਲੇ ਵਿਰੁੱਧ ਆਵਾਜ਼ ਉਠਾਉਣ ਲਈ ਇੱਕ ਮੁੱਠ ਹੋਣਾ ਸੁੱਭ ਸ਼ਗਨ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਲੋਕ ਲਹਿਰ ਉਸਾਰਨ ਦਾ ਪ੍ਰਤੀਕ ਹੈ।
Share this content:



Post Comment