ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 14 ਦਿਨ ਵਧਾਈ
14, ਅਗਸਤ – ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਮੁਹਾਲੀ ਦੀ ਅਦਾਲਤ ਨੇ ਮੁੜ੍ਹ 14 ਦਿਨਾਂ ਦਾ ਵਾਧਾ ਕੀਤਾ ਹੈ। ਉਨ੍ਹਾਂ ਦੀ ਅਗਲੀ ਪੇਸ਼ੀ 28 ਅਗਸਤ ਨੂੰ ਹੋਵੇਗੀ। ਮਜੀਠੀਆ ਨੂੰ ਅੱਜ ਨਿੱਜੀ ਤੌਰ ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਦੀ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ੀ ਕਰਾਈ ਗਈ।
Share this content:



Post Comment